ਮਾਨਸਾ ਦੇ ਪਿੰਡ ''ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ

Wednesday, Sep 09, 2026 - 05:19 PM (IST)

ਮਾਨਸਾ ਦੇ ਪਿੰਡ ''ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਤੇਜ਼ਧਰ ਹਥਿਆਰਾਂ ਦੇ ਨਾਲ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਪਟਿਆਲਾ ਦੇ ਲਈ ਰੈਫ਼ਰ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਵੱਢਿਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਪੁਲਸ ਥਾਣੇ 'ਚ ਉਨ੍ਹਾਂ ਦਾ ਸਮਝੌਤਾ ਵੀ ਹੋ ਗਿਆ ਸੀ ਪਰ ਉਸੇ ਗੱਲ ਨੂੰ ਲੈ ਕੇ ਅੱਜ ਮੁੜ ਤੋਂ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ 'ਤੇ ਹਮਲਾ ਕੀਤਾ ਗਿਆ।

ਜ਼ਖਮੀ ਨੌਜਵਾਨ ਦੇ ਪਿਤਾ ਸਰਦਾਰਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨਾਂ ਨੇ ਪੁਰਾਣੀ ਤਕਰਾਰ ਨੂੰ ਲੈ ਕੇ ਅੱਜ ਉਨ੍ਹਾਂ ਦੇ ਪੁੱਤਰ ਨੂੰ ਦਿਨ-ਦਿਹਾੜੇ ਘੇਰ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਵੱਢਿਆ। ਉਨ੍ਹਾਂ ਦੱਸਿਆ ਕਿ ਪੁਲਸ ਕੋਲ ਇੱਕ ਮਹੀਨਾ ਪਹਿਲਾਂ ਸ਼ਿਕਾਇਤ ਵੀ ਦਿੱਤੀ ਸੀ ਪਰ ਕੋਈ ਵੀ ਕਾਰਵਾਈ ਨਹੀਂ ਹੋਈ, ਜਿਸਦੇ ਚਲਦਿਆਂ ਅੱਜ ਉਨ੍ਹਾਂ ਦੇ ਪੁੱਤਰ ਨੂੰ ਬੇਰਹਿਮੀ ਦੇ ਨਾਲ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 


author

Babita

Content Editor

Related News