ਹਾਰਨ ਵਜਾਉਣ ਨੂੰ ਲੈ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV 'ਚ ਕੈਦ ਹੋਇਆ ਮੰਜ਼ਰ

Saturday, Oct 29, 2022 - 03:56 PM (IST)

ਹਾਰਨ ਵਜਾਉਣ ਨੂੰ ਲੈ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV 'ਚ ਕੈਦ ਹੋਇਆ ਮੰਜ਼ਰ

ਲੁਧਿਆਣਾ (ਮਹਿੰਦਰੂ) : ਲੁਧਿਆਣਾ ਦੀ ਕੋਚਰ ਮਾਰਕਿਟ ਇਲਾਕੇ 'ਚ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਹਾਰਨ ਵਜਾਉਣ ਨੂੰ ਲੈ ਕੇ ਕੁੱਝ ਨੌਜਵਾਨਾਂ ਨੇ ਐਕਟਿਵਾ ਸਵਾਰ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਐਕਟਿਵਾ 'ਤੇ ਜਾ ਰਹੇ ਨੌਜਵਾਨਾਂ ਨੇ ਹਾਰਨ ਵਜਾ ਕੇ ਕੁੱਝ ਨੌਜਵਾਨਾਂ ਨੂੰ ਸਾਈਡ 'ਤੇ ਹੋਣ ਲਈ ਕਿਹਾ। ਉਕਤ ਨੌਜਵਾਨਾਂ ਵੱਲੋਂ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀ ਸਾਵਧਾਨ! CM ਮਾਨ ਲੈਣਗੇ ਸਖ਼ਤ ਐਕਸ਼ਨ

ਇਸ ਤੋਂ ਬਾਅਦ ਉਨ੍ਹਾਂ ਨੇ ਐਕਟਿਵਾ ਸਵਾਰ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਮਰਨ ਵਾਲੇ ਦੇ ਪਰਿਵਾਰ ਨੂੰ ਆਸਾਨੀ ਨਾਲ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਜ਼ਖਮੀ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲਸ ਥਾਣੇ ਜਾ ਕੇ ਮਾਮਲਾ ਦਰਜ ਕਰਾਇਆ ਗਿਆ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News