ਖੇਤਾਂ 'ਚ ਕੰਮ ਕਰਦੇ ਨੌਜਵਾਨ 'ਤੇ ਹਮਲਾ, ਸ਼ਰੇਆਮ ਮਾਰੀਆਂ ਤਲਵਾਰਾਂ, ਮੌਕੇ ਦੀ ਵੀਡੀਓ ਆਈ ਸਾਹਮਣੇ

03/31/2023 11:09:00 AM

ਪਟਿਆਲਾ : ਪਟਿਆਲਾ ਦੇ ਉਰਨਾ ਪਿੰਡ 'ਚ ਇਕ ਨੌਜਵਾਨ 'ਤੇ ਕੁੱਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਪੀੜਤ ਨੌਜਵਾਨ ਖੇਤਾਂ 'ਚ ਟਰੈਕਟਰ 'ਤੇ ਸਵਾਰ ਸੀ ਤਾਂ ਉਸ ਸਮੇਂ ਅਚਾਨਕ ਕੁੱਝ ਲੋਕਾਂ ਨੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਮੌਕੇ ਦੀ ਵੀਡੀਓ ਵੀ ਸਾਹਮਣੇ ਆ ਗਈ ਹੈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਪੀੜਤ ਦਵਿੰਦਰ ਸਿੰਘ ਆਪਣੇ ਖੇਤਾਂ 'ਚੋਂ ਮਿੱਟੀ ਭਰ ਕੇ ਨਿਕਲ ਰਿਹਾ ਸੀ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ' ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੇਸ, ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ

ਜਦੋਂ ਇਹ ਖ਼ਬਰ ਪਿੰਡ ਵਾਸੀਆਂ ਨੂੰ ਮਿਲੀ ਤਾਂ ਉਹ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਹਮਲਾਵਰਾਂ ਨੂੰ ਭਜਾ ਦਿੱਤਾ ਅਤੇ ਮੌਕੇ ਤੋਂ ਇਕ ਹਮਲਾਵਰ ਪਿੰਡ ਵਾਸੀਆਂ ਦੇ ਕਾਬੂ 'ਚ ਆ ਗਿਆ। ਇਸ ਹਾਦਸੇ ਦੌਰਾਨ ਪੀੜਤ ਦਵਿੰਦਰ ਸਿੰਘ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News