ਪਾਇਲ ''ਚ ਗੁੰਡਾਗਰਦੀ ਦਾ ਨੰਗਾ ਨਾਚ, ਹਥਿਆਰਬੰਦਾਂ ਨੇ ਮਚਾਇਆ ਕੋਹਰਾਮ

Thursday, Oct 31, 2019 - 10:37 AM (IST)

ਪਾਇਲ ''ਚ ਗੁੰਡਾਗਰਦੀ ਦਾ ਨੰਗਾ ਨਾਚ, ਹਥਿਆਰਬੰਦਾਂ ਨੇ ਮਚਾਇਆ ਕੋਹਰਾਮ

ਪਾਇਲ (ਵਿਪਨ) : ਪਾਇਲ 'ਚ ਦਿਨ-ਦਿਹਾੜੇ ਹਥਿਆਰਬੰਦ ਨੌਜਵਾਨਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਕੋਹਰਾਮ ਮਚਾ ਦਿੱਤਾ। ਉਕਤ ਨੌਜਵਾਨਾਂ ਨੇ ਪਹਿਲਾਂ ਦੁਕਾਨਾਂ ਦੀ ਤੋੜ-ਭੰਨ ਕੀਤੀ ਅਤੇ 2 ਦੁਕਾਨਦਾਰਾਂ ਨੂੰ ਜ਼ਖਮੀਂ ਕਰ ਦਿੱਤਾ। ਇਸ ਤੋਂ ਬਾਅਦ ਕਚਿਹਰੀ ਕੰਪਲੈਕਸ 'ਚ ਤਰੀਕ ਭੁਗਤਣ ਆਏ ਨੌਜਵਾਨਾਂ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ।

ਜ਼ਖਮੀਂ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ ਨੂੰ ਆਪਣੀ ਦੁਕਾਨ 'ਚ ਮੌਜੂਦ ਸੀ ਤਾਂ ਹਥਿਆਰਾਂ ਨਾਲ ਲੈਸ ਕਈ ਨੌਜਵਾਨਾਂ ਨੇ ਉਸ ਦੀ ਦੁਕਾਨ 'ਤੇ ਹਮਲਾ ਕਰ ਦਿੱਤਾ। ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News