ਪ੍ਰੇਮ ਸਬੰਧਾਂ ਦੇ ਚੱਲਦਿਆਂ ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵਿਆਹੀ ਕੁੜੀ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ

Monday, May 09, 2022 - 04:38 PM (IST)

ਪ੍ਰੇਮ ਸਬੰਧਾਂ ਦੇ ਚੱਲਦਿਆਂ ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵਿਆਹੀ ਕੁੜੀ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ

ਖੰਨਾ (ਵਿਪਨ) : ਖੰਨਾ 'ਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਪ੍ਰੇਮ ਸਬੰਧਾਂ ਦੇ ਚੱਲਦਿਆਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਫਿਲਹਾਲ ਜ਼ਖਮੀ ਨੌਜਵਾਨ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਦੇਖਦੇ ਹੋਏ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਅਮਨਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਹ ਇਕ ਵਿਆਹੁਤਾ ਕੁੜੀ ਨਾਲ ਪਿਛਲੇ 7-8 ਮਹੀਨਿਆਂ ਤੋਂ ਰਿਲੇਸ਼ਨ 'ਚ ਹੈ ਅਤੇ ਉਕਤ ਕੁੜੀ ਦਾ ਇਕ ਬੱਚਾ ਵੀ ਹੈ। ਪੀੜਤ ਨੌਜਵਾਨ ਨੇ ਦੱਸਿਆ ਕਿ ਉਕਤ ਕੁੜੀ ਦਾ ਤਲਾਕ ਹੋਣ ਵਾਲਾ ਹੈ ਅਤੇ ਉਹ ਉਸ ਨਾਲ ਵਿਆਹ ਕਰਾਉਣਾ ਚਾਹੁੰਦਾ ਹੈ। ਅਮਨਦੀਪ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਇਕ ਵਿਆਹੁਤਾ ਕੁੜੀ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਕੇ ਗਿਆ ਸੀ, ਜਿੱਥੇ ਕੁੜੀ ਦੇ ਪਰਿਵਾਰ ਨੇ ਉਨ੍ਹਾਂ ਨੂੰ ਫੋਨ ਕੀਤਾ ਕਿ ਉਹ ਵਾਪਸ ਆ ਜਾਣ, ਉਹ ਉਨ੍ਹਾਂ ਦਾ ਵਿਆਹ ਕਰਵਾ ਦੇਣਗੇ।

ਇਹ ਵੀ ਪੜ੍ਹੋ : ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲਾ, ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਬਰਾਮਦ ਕੀਤੇ ਹਥਿਆਰ

ਇਸ ਤੋਂ ਬਾਅਦ ਜਦੋਂ ਅਮਨਦੀਪ ਉਕਤ ਕੁੜੀ ਨੂੰ ਆਪਣੇ ਨਾਲ ਖੰਨਾ ਲੈ ਕੇ ਆਇਆ ਤਾਂ ਕੁੜੀ ਦੇ ਪਤੀ, ਭਰਾ ਅਤੇ ਹੋਰ ਰਿਸ਼ਤੇਦਾਰਾਂ ਨੇ ਦਾਤਰ ਨਾਲ ਅਮਨਦੀਪ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਲਹੂ-ਲੁਹਾਨ ਕਰਕੇ ਸੁੱਟ ਗਏ। ਇਸ ਤੋਂ ਬਾਅਦ ਅਮਨਦੀਪ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਹੈ। ਅਮਨਦੀਪ ਦੇ ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News