ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਕੈਮਰੇ 'ਚ ਕੈਦ ਵਾਰਦਾਤ

Wednesday, Jun 19, 2019 - 05:35 PM (IST)

ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਕੈਮਰੇ 'ਚ ਕੈਦ ਵਾਰਦਾਤ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਦਿਨ ਗੁੰਡਾਗਰਦੀ ਦਾ ਨਾਚ ਕਰਦੇ ਹੋਏ ਹਥਿਆਰਬੰਦ ਲੋਕਾਂ ਨੇ ਇਕ ਨੌਜਵਾਨ 'ਤੇ ਅਚਾਨਕ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਨੇ ਦੁਕਾਨ 'ਚ ਵੜ ਕੇ ਆਪਣੀ ਜਾਨ ਬਚਾਈ। ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਸਾਹਿਲਪ੍ਰੀਤ ਨੇ ਦੱਸਿਆ ਕਿ ਜਿਵੇਂ ਹੀ ਉਹ ਸਵੇਰੇ ਦੁਕਾਨ ਖੋਲ੍ਹਣ ਲਈ ਪੁੱਜਿਆ ਤਾਂ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਉਸ ਤੋਂ ਪੁੱਛਿਆ ਕਿ ਇਹ ਦੁਕਾਨ ਕਿਸ ਦੀ ਹੈ।

ਜਦੋਂ ਉਕਤ ਨੌਜਵਾਨ ਨੇ ਉਨ੍ਹਾਂ ਨੂੰ ਦੱਸਿਆ ਕਿ ਦੁਕਾਨ ਉਸ ਦੀ ਹੀ ਹੈ ਤਾਂ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਸਾਹਿਲਪ੍ਰੀਤ ਨੇ ਨਾਲ ਦੀ ਦੁਕਾਨ 'ਚ ਵੜ ਕੇ ਆਪਣੀ ਜਾਨ ਬਚਾਈ। ਬਦਮਾਸ਼ਾਂ ਨੇ ਪੀੜਤ ਦੇ ਮੋਟਰਸਾਈਕਲ ਦੀ ਵੀ ਕਾਫੀ ਭੰਨ-ਤੋੜ ਕੀਤੀ। ਫਿਲਹਾਲ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ ਅਤੇ ਇਸ ਦੇ ਆਧਾਰ 'ਤੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਹਮਲਾ ਕਰਨ ਵਾਲੇ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News