ਨਾਭਾ ’ਚ 2 ਨੌਜਵਾਨਾਂ ਦੀ ਕੁੱਟਮਾਰ ਕਰਕੇ ਚਾਂਦੀ ਦੇ ਗਹਿਣੇ ਖੋਹੇ

Friday, Jan 08, 2021 - 02:24 PM (IST)

ਨਾਭਾ ’ਚ 2 ਨੌਜਵਾਨਾਂ ਦੀ ਕੁੱਟਮਾਰ ਕਰਕੇ ਚਾਂਦੀ ਦੇ ਗਹਿਣੇ ਖੋਹੇ

ਨਾਭਾ (ਜੈਨ) : ਇੱਥੇ 2 ਨੌਜਵਾਨਾਂ ਦੀ ਕੁੱਟਮਾਰ ਕਰਕੇ ਕੁੱਝ ਲੋਕਾਂ ਵੱਲੋਂ ਚਾਂਦੀ ਦੇ ਗਹਿਣੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹਰਮਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਧਾਨਕ ਮੁਹੱਲਾ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਰਣਜੀਤ ਨਗਰ ਜਾ ਰਿਹਾ ਸੀ ਕਿ ਰਾਹ 'ਚ ਕੁੱਝ ਲੋਕਾਂ ਨੇ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਦੋਸਤ ਆਸ਼ੀਸ਼ ਨੂੰ ਵੀ ਕੁੱਟਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਚਾਂਦੀ ਦੀ ਚੈਨ ਤੇ ਕੜਾ ਖੋਹ ਲਿਆ। ਫਿਲਹਾਲ ਕੋਤਵਾਲੀ ਪੁਲਸ ਨੇ ਬਿੱਟੂ ਵਾਸੀ ਮੈਹਸ ਗੇਟ, ਰਾਹੁਲ, ਅਨਮੋਲ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਇੰਸਪੈਕਟਰ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
 


author

Babita

Content Editor

Related News