ਫ਼ਰੀਦਕੋਟ ''ਚ ਨੌਜਵਾਨ ਨਾਲ ਕੀਤੀ ਕੁੱਟਮਾਰ, ਹਸਪਤਾਲ ''ਚ ਦਾਖ਼ਲ

Wednesday, Apr 15, 2026 - 03:36 PM (IST)

ਫ਼ਰੀਦਕੋਟ ''ਚ ਨੌਜਵਾਨ ਨਾਲ ਕੀਤੀ ਕੁੱਟਮਾਰ, ਹਸਪਤਾਲ ''ਚ ਦਾਖ਼ਲ

ਫ਼ਰੀਦਕੋਟ (ਜਗਤਾਰ) : ਪੰਜਾਬ 'ਚ ਅਕਸਰ ਹੀ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਗੁੰਡਾਗਰਦੀ ਦੀ ਘਟਨਾ ਇੱਥੇ ਬੀਤੇ ਰਾਤ ਵਾਪਰੀ, ਜਦੋਂ ਕਰੀਬ 10 ਵਜੇ ਇੱਕ ਨੌਜਵਾਨ ਦੀ ਕੁੱਝ ਨੌਜਵਾਨਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜ਼ਖਮੀ ਹੋਇਆ ਨੌਜਵਾਨ ਫਿਲਹਾਲ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖ਼ਲ ਹੈ। ਉਸ ਦੀ ਪਛਾਣ ਪ੍ਰਿੰਸ ਵਾਸੀ ਡੋਗਰ ਬਸਤੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸ ਵਲੋਂ ਇੰਸਟਾਗ੍ਰਾਮ 'ਤੇ ਰੀਲ ਬਣਾਉਣ ਕਾਰਨ ਕੁੱਝ ਲੋਕਾਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਿੰਸ ਨੇ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮਕਾਰ ਲਈ ਸ਼ਾਮ ਦੇ ਸਮੇਂ ਵੀਡੀਓ ਬਣਾਉਣ ਗਿਆ ਸੀ ਪਰ ਕੁੱਝ ਲੋਕਾਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਸ ਨੇ ਉਕਤ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪ੍ਰਿੰਸ ਦੇ ਸਾਥੀਆਂ ਨੇ ਦੱਸਿਆ ਕਿ ਪ੍ਰਿੰਸ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਆਪਣਾ ਗੁਜ਼ਾਰਾ ਕਰਦਾ ਹੈ ਪਰ ਕੁੱਝ ਲੋਕਾਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਅਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਦੂਜੇ ਪਾਸੇ ਇਸ ਮਾਮਲੇ 'ਚ ਫ਼ਰੀਦਕੋਟ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


 


author

Babita

Content Editor

Related News