ਨਿਹੰਗਾਂ ਦੇ ਬਾਣੇ ''ਚ ਬੱਸ ''ਚ ਚੜ੍ਹੇ ਨੌਜਵਾਨਾਂ ਨੇ ਟਿਕਟ ਦਾ ਪੁੱਛਣ ''ਤੇ ਕੀਤੀ ਭੰਨਤੋੜ, ਚਾਲਕ ਨੂੰ ਵੀ ਨਾ ਬਖ਼ਸ਼ਿਆ
Thursday, Mar 14, 2024 - 12:17 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਨਿਹੰਗਾਂ ਦੇ ਬਾਣੇ ਵਿਚ 5 ਅਣਪਛਾਤੇ ਨੌਜਵਾਨਾਂ ਨੇ ਬੀਤੀ ਸ਼ਾਮ ਪੀ. ਆਰ. ਟੀ. ਸੀ.ਦੀ ਬੱਸ ਦੀ ਤੋੜਭੰਨ ਕਰਦੇ ਹੋਏ ਚਾਲਕ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਚਾਲਕ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਬੱਸ ਚਾਲਕ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ਼ਾਹਪੁਰ ਜਾਜਨ (ਡੇਰਾ ਬਾਬਾ ਨਾਨਕ )ਗੁਰਦਾਸਪੁਰ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਪੀ. ਆਰ. ਟੀ .ਸੀ. ਕਪੂਰਥਲਾ ਦੇ ਬੱਸ ਚਾਲਕ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਜਲੰਧਰ ਵੱਲ ਜਾ ਰਹੇ ਸਨ ਤਾਂ ਪੰਜ ਨੌਜਵਾਨ ਜਾਜਾ ਬਾਈਪਾਸ ਤੋਂ ਬੱਸ ਵਿਚ ਚੜ੍ਹੇ ਅਤੇ ਜਦੋਂ ਕੰਡਕਟਰ ਸੁਲੱਖਣ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਹਸਨਪੁਰ ਕਲਾ (ਬਟਾਲਾ) ਨੇ ਉਨ੍ਹਾਂ ਨੂੰ ਟਿਕਟ ਲਈ ਕਿਹਾ ਤਾਂ ਉਨ੍ਹਾਂ ਟਿਕਟ ਲੈਣ ਤੋਂ ਮਨਾ ਕਰ ਦਿੱਤਾ।
ਇਹ ਵੀ ਪੜ੍ਹੋ: ਇੰਸਟਾਗ੍ਰਾਮ ਦੀ ਫੇਕ ID ਬਣਾ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ ਤੇ ਮੈਸੇਜ, ਫਿਰ ਕੀਤਾ ਸ਼ਰਮਨਾਕ ਕਾਰਾ
ਇਸ ਦੌਰਾਨ ਜਦੋਂਕੰਡਕਟਰ ਨੇ ਚੌਲਾਂਗ ਟੋਲ ਪਲਾਜ਼ਾ ਨੇੜੇ ਬੱਸ ਖੜ੍ਹੀ ਕਰਵਾ ਕੇ ਉਨ੍ਹਾਂ ਨੂੰ ਕਿਹਾ ਕਿ ਉਹ ਕਿਸੇ ਹੋਰ ਬੱਸ ਰਾਹੀਂ ਚਲੇ ਜਾਣ ਤਾਂ ਉਕਤ ਨੌਜਵਾਨਾਂ ਨੇ ਦੋਨਾਂ ਨਾਲ ਕੁੱਟਮਾਰ ਕਰਦੇ ਹੋਏ ਬੱਸ ਦੀ ਤੋੜਭੰਨ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਅਮਰਜੀਤ ਸਿੰਘ ਦੀ ਟੀਮ ਟੋਲ ਪਲਾਜ਼ਾ 'ਤੇ ਲੱਗੇ ਸੀ. ਸੀ. ਟੀ. ਵੀ.ਕੈਮਰਿਆਂ ਦੀ ਫੁੱਟੇਜ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਅਤੇ ਭਾਲ ਕਰਨ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ:ਹਲਵਾਈ ਦੀ ਬਦਲੀ ਰਾਤੋ-ਰਾਤ ਕਿਸਮਤ, ਬਣਿਆ ਕਰੋੜਪਤੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8