ਗੁਰੂ ਨਗਰੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਮਲਾਵਰਾਂ ਨੇ ਤਾੜ-ਤਾੜ ਚਲਾਈਆਂ ਗੋਲੀਆਂ

Tuesday, Apr 23, 2024 - 10:19 AM (IST)

ਗੁਰੂ ਨਗਰੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਮਲਾਵਰਾਂ ਨੇ ਤਾੜ-ਤਾੜ ਚਲਾਈਆਂ ਗੋਲੀਆਂ

ਅੰਮ੍ਰਿਤਸਰ (ਗੁਰਪ੍ਰੀਤ) : ਗੁਰੂ ਨਗਰੀ 'ਚ ਬੀਤੇ ਦਿਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ (35) ਵਾਸੀ ਪਿੰਡ ਘਨੂਪੁਰ ਕਾਲੇ ਕੇ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰੁਪਿੰਦਰ ਸਿੰਘ ਦੇ ਸਾਥੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੁਪਿੰਦਰ ਉਸ ਸਮੇਂ ਹੋਰ 3 ਸਾਥੀਆਂ ਨਾਲ ਕਾਰ 'ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ 'ਚ ਪਹਿਲਾਂ ਤੋਂ ਹੀ ਬਲੈਰੋ ਗੱਡੀ 'ਤੇ 2 ਲੋਕ ਖੜ੍ਹੇ ਸਨ, ਜਿਨ੍ਹਾਂ ਨੇ ਤਾੜ-ਤਾੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮਗਰੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : NDA ਦੀ ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ, ਰਜਿਸਟ੍ਰੇਸ਼ਨ ਦੇ ਬਾਵਜੂਦ 40 ਫ਼ੀਸਦੀ ਉਮੀਦਵਾਰਾਂ ਨੇ ਨਹੀਂ ਦਿੱਤੀ ਪ੍ਰੀਖਿਆ

ਇਸ ਦੌਰਾਨ ਰੁਪਿੰਦਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਤੁਰੰਤ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਰੁਪਿੰਦਰ ਨੂੰ ਮ੍ਰਿਤਕ ਕਰਾਰ ਦਿੱਤਾ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਕਾਰਨ ਪਿੰਡ ਘਨੂਪੁਰ ਕਾਲੇ ਕੇ ਦੇ ਵਾਸੀ ਰੁਪਿੰਦਰ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : PGI ਚੰਡੀਗੜ੍ਹ ਆਉਣ ਵਾਲੇ ਮਰੀਜ਼ਾਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਣਾ ਪਵੇਗਾ ਖੱਜਲ-ਖੁਆਰ

ਉਨ੍ਹਾਂ ਦੱਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖ਼ਿਲਾਫ਼ 302 ਦਾ ਮਾਮਲਾ ਦਰਜ ਸੀ ਅਤੇ ਕੁੱਝ ਦੇਰ ਪਹਿਲਾਂ ਹੀ ਰੁਪਿੰਦਰ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਸੀ। ਪੁਲਸ ਮੁਤਾਬਕ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਛ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News