ਚੜ੍ਹਦੀ ਸਵੇਰ ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਸੈਰ ਕਰਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Tuesday, Oct 31, 2023 - 09:46 AM (IST)

ਚੜ੍ਹਦੀ ਸਵੇਰ ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਸੈਰ ਕਰਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ 'ਚ ਚੜ੍ਹਦੀ ਸਵੇਰ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਘਰੋਂ ਸੈਰ ਕਰਨ ਨਿਕਲੇ ਨੌਜਵਾਨ ਦਾ ਕੁੱਝ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ ਵਾਸੀ ਸੰਜੇ ਗਾਂਧੀ ਕਾਲੋਨੀ ਦੇ ਤੌਰ 'ਤੇ ਕੀਤੀ ਗਈ ਹੈ। ਉਸ ਨੂੰ ਲੁੱਟ ਦੀ ਨੀਅਤ ਨਾਲ ਨਿਸ਼ਾਨਾ ਬਣਾਇਆ ਗਿਆ। ਸੜਕ 'ਤੇ ਉਸ ਦੀ ਲਾਸ਼ ਦੇਖ ਲੋਕਾਂ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਲੁਧਿਆਣਾ ਦੀਆਂ ਡਾਇੰਗ ਯੂਨਿਟਾਂ 'ਤੇ ਲਟਕੀ ਸੀਵਰੇਜ ਕੁਨੈਕਸ਼ਨ ਕੱਟਣ ਦੀ ਤਲਵਾਰ, ਜਾਣੋ ਪੂਰਾ ਮਾਮਲਾ

ਇਸ ਤੋਂ ਬਾਅਦ ਥਾਣ ਡਵੀਜ਼ਨ ਨੰਬਰ-7 ਦੀ ਪੁਲਸ ਮੌਕੇ 'ਤੇ ਪੁੱਜੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਆਸ-ਪਾਸ ਦੇ ਕੈਮਰੇ ਖੰਗਾਲ ਰਹੀ ਹੈ ਤਾਂ ਜੋ ਇਸ ਘਟਨਾ ਦਾ ਕੋਈ ਸੁਰਾਗ ਹੱਥ ਲੱਗ ਸਕੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ 14 DROs ਤੇ ਤਹਿਸੀਲਦਾਰਾਂ ਨੂੰ ਮਿਲੀ Promotion, ਪੜ੍ਹੋ ਪੂਰੀ ਸੂਚੀ

ਫਿਲਹਾਲ ਤੜਕੇ ਸਵੇਰੇ ਵਾਪਰੀ ਇਸ ਘਟਨਾ ਕਾਰਨ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ 'ਚ ਰੋਜ਼ਾਨਾ ਕਤਲ, ਲੁੱਟ-ਖੋਹ ਵਰਗੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News