ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

Wednesday, Sep 16, 2026 - 05:24 PM (IST)

ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਵਰਿੰਦਰ ਪਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਮਾੜੇ ਪੁਰਸ਼ਾਂ ਦੀ ਭਾਲ ਦੇ ਸਬੰਧ ਵਿੱਚ ਪੁਰਾਣੀ ਤਹਿਸੀਲ ਦੇ ਅੰਦਰ ਮੇਨ ਗੇਟ ਕੋਲ ਮੌਜੂਦ ਸਨ।

ਇਸੇ ਦੌਰਾਨ 15 ਸਤੰਬਰ ਨੂੰ ਪੁਰਾਣੀ ਤਹਿਸੀਲ ਦੇ ਅੰਦਰ ਲੁਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ।ਫੜੇ ਗਏ ਦੋਸ਼ੀ ਦੀ ਪਛਾਣ ਸੱਚਲੀਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ 'ਤੇ ਕੀਤੀ ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿੱਚੋਂ ਇੱਕ ਸਿਲਵਰ ਪੇਪਰ, ਇੱਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News