ਡੀਜ਼ਲ ਟੈਂਕ ਦੀ ਵੈਲਡਿੰਗ ਕਰਦਿਆਂ ਨੌਜਵਾਨ ਨੂੰ ਲੱਗੀ ਅੱਗ, ਤਿੰਨ ਬੱਚਿਆਂ ਦਾ ਪਿਓ ਸੀ ਮ੍ਰਿਤਕ
Monday, Jul 07, 2025 - 02:18 PM (IST)

ਅਬੋਹਰ (ਸੁਨੀਲ)–ਕੁਝ ਦਿਨ ਪਹਿਲਾਂ ਡੀਜ਼ਲ ਟੈਂਕ ਦੀ ਵੈਲਡਿੰਗ ਕਰਦੇ ਸਮੇਂ ਅੱਗ ਲੱਗਣ ਨਾਲ ਪਿੰਡ ਕੱਲਰਖੇੜਾ ਦੇ 32 ਸਾਲਾ ਨੌਜਵਾਨ ਦੀ ਐਤਵਾਰ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪੁਲਸ ਨੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਪ੍ਰਾਪਤ ਜਾਣਕਾਰੀ ਅਨੁਸਾਰ ਸੇਵਕ ਸਿੰਘ ਦਾ ਪੁੱਤਰ 32 ਸਾਲਾ ਕਰਤਾਰ ਸਿੰਘ ਪਿੰਡ ’ਚ ਵੈਲਡਿੰਗ ਦੀ ਦੁਕਾਨ ਚਲਾਉਂਦਾ ਸੀ ਅਤੇ ਦੋ ਲੜਕੀਆਂ ਅਤੇ ਇਕ ਲੜਕੇ ਦਾ ਪਿਤਾ ਸੀ। ਹਾਲ ਹੀ ਵਿਚ ਆਪਣੀ ਦੁਕਾਨ ’ਤੇ ਡੀਜ਼ਲ ਟੈਂਕ ਦੀ ਵੈਲਡਿੰਗ ਕਰਦੇ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਰਤਾਰ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ। ਇਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਦੋਂ ਉਸ ਦੀ ਹਾਲਤ ’ਚ ਕੋਈ ਸੁਧਾਰ ਨਹੀਂ ਹੋਇਆ ਤਾਂ ਪਰਿਵਾਰ ਉਸ ਨੂੰ ਦੂਜੇ ਹਸਪਤਾਲ ਲੈ ਗਿਆ, ਜਿਥੇ ਅੱਜ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕਲਯੁੱਗੀ ਮਾਪਿਆਂ ਦਾ ਸ਼ਰਮਨਾਕ ਕਾਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ...
ਘਟਨਾ ਦਾ ਪਤਾ ਲੱਗਦੇ ਹੀ ਕੱਲਰਖੇੜਾ ਪੁਲਸ ਸਟੇਸ਼ਨ ਦੇ ਸਹਾਇਕ ਸਬ-ਇੰਸਪੈਕਟਰ ਭੂਪੇਂਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਕਰਦਿਆਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8