ਨੌਜਵਾਨ ਨੂੰ ਇੰਗਲੈਂਡ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 26 ਲੱਖ 88 ਹਜ਼ਾਰ ਦੀ ਠੱਗੀ, 2 ਏਜੰਟਾਂ ਖ਼ਿਲਾਫ਼ ਕੇਸ ਦਰਜ

Tuesday, Jul 15, 2025 - 03:50 AM (IST)

ਨੌਜਵਾਨ ਨੂੰ ਇੰਗਲੈਂਡ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 26 ਲੱਖ 88 ਹਜ਼ਾਰ ਦੀ ਠੱਗੀ, 2 ਏਜੰਟਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ (ਜਲੋਟਾ) : ਫਗਵਾੜਾ ਤੋਂ ਇੱਕ ਨੌਜਵਾਨ ਨੂੰ ਕਥਿਤ ਤੌਰ 'ਤੇ ਇੰਗਲੈਂਡ ਭੇਜਣ ਦੇ ਨਾਂ 'ਤੇ ਉਸ ਨਾਲ ਕਰੀਬ 26 ਲੱਖ 88 ਹਜ਼ਾਰ ਦੀ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਸ ਨੇ ਮੁਲਜ਼ਮ ਟ੍ਰੈਵਲ ਏਜੰਟਾਂ ਖਿਲਾਫ ਧੋਖਾਧੇਹੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਬੇਕਾਬੂ ਟਰੈਕਟਰ-ਟਰਾਲੀ ਹੇਠ ਆ ਕੇ 20 ਸਾਲਾ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਜਾਣਕਾਰੀ ਮੁਤਾਬਕ, ਪੀੜਤ ਨੌਜਵਾਨ ਦੇ ਪਿਤਾ ਸੋਹਨ ਲਾਲ ਪੁੱਤਰ ਪਿਆਰਾ ਲਾਲ ਵਾਸੀ ਪਿੰਡ ਭੱਲੇਵਾਲ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਨੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਇੰਗਲੈਂਡ ਭੇਜਣ ਦੇ ਨਾਮ 'ਤੇ ਬਲਬੀਰ ਪਾਲ ਏਜੰਟ ਪੁੱਤਰ ਬ੍ਰਹਮਪਾਲ ਵਾਸੀ ਪਿੰਡ ਪੰਡੋਰੀ ਕਦ ਥਾਣਾ ਮੇਹਟਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਮਨਦੀਪ ਸਿੰਘ ਏਜੰਟ ਪੁੱਤਰ ਮਹਿੰਦਰ ਸਿੰਘ ਵਾਸੀ ਮੋਹਾਲੀ ਨੇ ਕਰੀਬ 26 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਧੋਖਾਧੇਹੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਦਾ ਦੌਰ ਜਾਰੀ ਸੀ, ਜਦਕਿ ਦੋਵੇਂ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ ਚੱਲ ਰਹੇ ਦੱਸੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News