ਪ੍ਰੇਮ ਵਿਆਹ ਕਰਨ ਵਾਲੇ ਜੋੜੇ ਦੀ ਆਪਸ ''ਚ ਨਾ ਬਣੀ, ਪਤਨੀ ਪੇਕੇ ਗਈ ਤਾਂ ਪਿੱਛੋਂ...

Thursday, Aug 06, 2020 - 10:21 AM (IST)

ਪ੍ਰੇਮ ਵਿਆਹ ਕਰਨ ਵਾਲੇ ਜੋੜੇ ਦੀ ਆਪਸ ''ਚ ਨਾ ਬਣੀ, ਪਤਨੀ ਪੇਕੇ ਗਈ ਤਾਂ ਪਿੱਛੋਂ...

ਸਾਹਨੇਵਾਲ/ਕੁਹਾੜਾ : ਥਾਣਾ ਕੂੰਮ ਕਲਾਂ ਅਧੀਨ ਆਉਂਦੇ ਪਿੰਡ ਭਾਗਪੁਰ ਵਿਖੇ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ ’ਚ ਫਾਹ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਕਰੀਬ 3-4 ਦਿਨ ਪੁਰਾਣੀ ਹੋਣ ਕਾਰਨ ਬੁਰੀ ਤਰ੍ਹਾਂ ਗਲ ਚੁੱਕੀ ਸੀ ਅਤੇ ਲਾਸ਼ ਕਾਰਨ ਚਾਰੇ ਪਾਸੇ ਬਦਬੂ ਫੈਲ ਗਈ, ਜਿਸ ਕਾਰਨ ਨੌਜਵਾਨ ਦੀ ਮੌਤ ਬਾਰੇ ਪਤਾ ਚੱਲ ਸਕਿਆ।

ਇਹ ਵੀ ਪੜ੍ਹੋ : ਕੈਪਟਨ ਦੇ 'ਸਮਾਰਟਫੋਨ' ਉਡੀਕਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਕੋਲ ਪੁੱਜੀ ਪਹਿਲੀ ਖੇਪ

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ (32) ਪੁੱਤਰ ਜਗਜੀਵਨ ਸਿੰਘ ਵਾਸੀ ਉਕਤ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦਾ ਪ੍ਰੇਮ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਬਾਕੀ ਪਰਿਵਾਰਕ ਮੈਂਬਰ ਵਿਦੇਸ਼ ’ਚ ਰਹਿੰਦੇ ਹਨ। ਉਹ ਦੋਵੇਂ ਪਤੀ-ਪਤਨੀ ਹੀ ਇਸ ਘਰ ’ਚ ਰਹਿ ਰਹੇ ਸੀ।

ਇਹ ਵੀ ਪੜ੍ਹੋ : ਲੁਧਿਆਣਾ : ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡੇ ਤੋਂ ਫੜ੍ਹੇ ਨੌਜਵਾਨ ਨੇ ਪਾਇਆ ਨਵਾਂ ਭੜਥੂ

ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਪਤੀ-ਪਤਨੀ ਦੇ ਆਪਸੀ ਝਗੜੇ ਕਾਰਨ ਉਸ ਦੀ ਪਤਨੀ ਆਪਣੇ ਪੇਕੇ ਘਰ ਚਲੇ ਗਈ, ਜਿਸ ਕਾਰਨ ਹੋ ਸਕਦਾ ਹੈ ਕਿ ਇਕੱਲੇਪਣ ਅਤੇ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਹੋ ਕੇ ਅਮਰਿੰਦਰ ਨੇ ਖੁਦ ਹੀ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੋਵੇ। ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ, ਜਿਸ ਦੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਉਸ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੇ ਹਾਲਾਤ ਅਤੇ ਲਾਸ਼ ਦੀ ਹਾਲਤ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਲਾਸ਼ 3-4 ਦਿਨ ਪੁਰਾਣੀ ਹੈ।
ਇਹ ਵੀ ਪੜ੍ਹੋ : ...ਤੇ ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਨਹੀਂ ਹੋਣਗੇ 'ਆਪਰੇਸ਼ਨ'


author

Babita

Content Editor

Related News