ਕੈਨੇਡਾ ਤੋਂ ਆਈ ਦੁਖ਼ਦ ਖ਼ਬਰ ਨੇ ਮਾਪਿਆਂ ਦਾ ਤੋੜਿਆ ਲੱਕ, ਕਦੇ ਸੋਚਿਆ ਨਹੀਂ ਸੀ ਪੁੱਤ ਅਜਿਹਾ ਕਰੇਗਾ

Thursday, Aug 20, 2020 - 04:32 PM (IST)

ਕੈਨੇਡਾ ਤੋਂ ਆਈ ਦੁਖ਼ਦ ਖ਼ਬਰ ਨੇ ਮਾਪਿਆਂ ਦਾ ਤੋੜਿਆ ਲੱਕ, ਕਦੇ ਸੋਚਿਆ ਨਹੀਂ ਸੀ ਪੁੱਤ ਅਜਿਹਾ ਕਰੇਗਾ

ਸਮਰਾਲਾ (ਗਰਗ, ਬੰਗੜ) : ਸਮਰਾਲਾ ਨੇੜਲੇ ਪਿੰਡ ਮੰਜਾਲੀ ਖ਼ੁਰਦ ਦੇ ਇਕ ਘਰ 'ਚ ਉਸ ਸਮੇਂ ਮਾਤਮ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਨੇ ਕੈਨੇਡਾ 'ਚ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਸਾਬਕਾ DGP ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਵਾਅਦਾ ਮੁਆਫ਼ ਗਵਾਹ ਬਣੇ ਚਹੇਤੇ ਸਾਬਕਾ ਪੁਲਸ ਅਧਿਕਾਰੀ

ਪਰਦੇਸੋਂ ਆਈ ਇਸ ਦੁਖ਼ਦ ਖ਼ਬਰ ਨੇ ਮਾਪਿਆਂ ਦਾ ਤਾਂ ਲੱਕ ਹੀ ਤੋੜ ਕੇ ਰੱਖ ਦਿੱਤਾ। ਪਰਿਵਾਰ ਨੇ ਕਦੇ ਨਹੀਂ ਸੋਚਿਆ ਸੀ ਕਿ ਕੈਨੇਡਾ ਪੜ੍ਹਨ ਗਿਆ ਉਨ੍ਹਾਂ ਦਾ ਪੁੱਤ ਅਜਿਹਾ ਕਰ ਜਾਵੇਗਾ। ਮ੍ਰਿਤਕ ਨੌਜਵਾਨ ਵੱਲੋਂ ਕੈਨੇਡਾ ਦੇ ਸ਼ਹਿਰ ਬ੍ਰੈਂਪਟਨ 'ਚ ਆਪਣੇ ਘਰ 'ਚ ਹੀ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ।

ਇਹ ਵੀ ਪੜ੍ਹੋ : ਪਤਨੀ ਨਾਲ ਲੜ ਕੇ ਪੈਟਰੋਲ ਦੀ ਬੋਤਲ ਭਰ ਅਦਾਲਤ ਪੁੱਜਾ ਵਿਅਕਤੀ, ਫਿਰ ਗੇਟ ਮੂਹਰੇ ਜੋ ਕੀਤਾ...
ਗੱਲਬਾਤ ਦੌਰਾਨ ਮ੍ਰਿਤਕ ਨੌਜਵਾਨ ਦੇ ਚਾਚਾ ਬੇਅੰਤ ਸਿੰਘ ਨੇ ਦੱਸਿਆ ਕਿ 2 ਸਾਲ ਪਹਿਲਾਂ 12ਵੀਂ ਜਮਾਤ ਪਾਸ ਕਰਕੇ ਅਗਲੀ ਪੜ੍ਹਾਈ ਲਈ ਕੈਨੇਡਾ ਗਏ ਉਸ ਦੇ ਭਤੀਜੇ ਵਿਸ਼ਾਲ ਸਿੰਘ (20) ਪੁੱਤਰ ਬਲਜੀਤ ਸਿੰਘ ਨੇ ਲੰਘੀ 12 ਅਗਸਤ ਨੂੰ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨ੍ਹਾਂ ਕਿਹਾ ਕਿ ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ ਗਈ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਹੋਣ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ 'ਆਨਲਾਈਨ ਖਾਣੇ' ਦਾ ਆਰਡਰ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੀ ਭੈਣ ਦਾ ਇਕਲੌਤਾ ਭਰਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਸੰਭਾਵਨਾਂ ਹੈ ਕਿ ਆਉਣ ਵਾਲੇ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।


 


author

Babita

Content Editor

Related News