ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Saturday, Oct 17, 2020 - 10:54 AM (IST)

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਖਮਾਣੋਂ (ਜਟਾਣਾ/ਸੰਜੀਵ/ਅਰੋੜਾ) : ਪਿੰਡ ਖੰਟ ਵਿਖੇ ਮਾਪਿਆਂ ਦੇ ਇਕਲੌਤੇ 19 ਸਾਲਾ ਪੁੱਤਰ ਨੇ ਆਰਥਿਕ ਤੰਗੀ ਅਤੇ ਦਿਮਾਗ਼ੀ ਪਰੇਸ਼ਾਨੀ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਬਲਵੀਰ ਸਿੰਘ ਨੇ ਦੱਸਿਆ ਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਲਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਜੋ ਕਿ ਆਰਥਿਕ ਤੰਗੀ ਕਾਰਨ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਉਸ ਨੇ ਰਾਤ ਦੇ ਸਮੇਂ ਆਪਣੇ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਸਹਾਇਕ ਥਾਣੇਦਾਰ ਜਗਦੀਪ ਸਿੰਘ ਅਨੁਸਾਰ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਨ ਉਪਰੰਤ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
 


author

Babita

Content Editor

Related News