4 ਸਾਲ ਪਹਿਲਾਂ ਲਵ ਮੈਰਿਜ ਕਰਾਉਣ ਵਾਲੇ ਨੌਜਵਾਨ ਨੇ ਲਿਆ ਫਾਹਾ

Monday, Jun 14, 2021 - 04:21 PM (IST)

4 ਸਾਲ ਪਹਿਲਾਂ ਲਵ ਮੈਰਿਜ ਕਰਾਉਣ ਵਾਲੇ ਨੌਜਵਾਨ ਨੇ ਲਿਆ ਫਾਹਾ

ਬਠਿੰਡਾ (ਸੁਖਵਿੰਦਰ) : ਸਥਾਨਕ ਨਵੀਂ ਬਸਤੀ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਪਰੇਸ਼ਾਨ ਹੋ ਕੇ ਖ਼ੁਦ ਨੂੰ ਫਾਹਾ ਲਾ ਲਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕਿ ਮ੍ਰਿਤਕ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਅਤੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਸ਼ਨਾਖ਼ਤ ਪ੍ਰਿੰਸ ਕੁਮਾਰ (25) ਪੁੱਤਰ ਲਖਵੀਰ ਸਿੰਘ ਵੱਜੋਂ ਹੋਈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 4 ਸਾਲ ਪਹਿਲਾਂ ਉਨ੍ਹਾਂ ਦੀ ਲਵ ਮੈਰਿਜ ਹੋਈ ਸੀ।

ਪਿਛਲੇ ਕੁੱਝ ਸਮੇਂ ਤੋਂ ਪ੍ਰਿੰਸ ਬੇਰੁਜ਼ਗਾਰ ਸੀ ਅਤੇ ਕੰਮ ਨਾ ਹੋਣ ਕਾਰਨ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਘਰ ਵਿਚ ਕਲੇਸ਼ ਵਿਚ ਰਹਿੰਦਾ ਸੀ। ਇਸ ਗੱਲ ਨੂੰ ਲੈ ਕੇ ਸੋਮਵਾਰ ਨੂੰ ਫਿਰ ਪਤੀ-ਪਤਨੀ ਵਿਚਕਾਰ ਝਗੜਾ ਹੋਇਆ, ਜਿਸ ਤੋਂ ਬਾਅਦ ਪ੍ਰਿੰਸ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਕਮਰੇ 'ਚ ਜਾ ਕੇ ਫਾਹਾ ਲਾ ਲਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 


author

Babita

Content Editor

Related News