ਦਿਮਾਗੀ ਤੌਰ ’ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਖ਼ਤਮ

Monday, Apr 18, 2022 - 02:54 PM (IST)

ਦਿਮਾਗੀ ਤੌਰ ’ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਖ਼ਤਮ

ਭਦੌੜ (ਰਾਕੇਸ਼) : ਕਸਬਾ ਭਦੌੜ ਵਿਖੇ ਬੀਤੀ ਰਾਤ ਇਕ ਨੌਜਵਾਨ ਨੇ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿਣ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਥਾਣਾ ਭਦੌੜ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਥਾਣਾ ਭਦੌੜ ਵਿਖੇ ਮ੍ਰਿਤਕ ਹਰਮਨਪ੍ਰੀਤ ਦੇ ਪਿਤਾ ਮੁਨੀਸ਼ ਕੁਮਾਰ ਪੁੱਤਰ ਰਣਵੀਰ ਚੰਦ ਨੇ ਬਿਆਨ ਦਰਜ ਕਰਵਾਉਦਿਆਂ ਕਿਹਾ ਕਿ ਮੇਰਾ ਪੁੱਤਰ ਹਰਮਨਪ੍ਰੀਤ (17) ਜੋ ਕਿ ਭਦੌੜ ਦੇ ਇਕ ਪ੍ਰਾਈਵੇਟ ਸਕੂਲ ਵਿਖੇ 12ਵੀਂ ਜਮਾਤ ’ਚ ਪੜ੍ਹਦਾ।

 ਪੜ੍ਹਾਈ ਵਿਚ ਕਮਜ਼ੋਰ ਹੋਣ ਦੇ ਕਾਰਨ ਉਹ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਮੇਰੇ ਪੁੱਤਰ ਹਰਮਨਪ੍ਰੀਤ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਥਾਣਾ ਭਦੌੜ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਕਿਹਾ ਕਿ ਮ੍ਰਿਤਕ ਹਰਮਨਪ੍ਰੀਤ ਦੇ ਪਿਤਾ ਮੁਨੀਸ਼ ਕੁਮਾਰ ਪੁੱਤਰ ਰਣਵੀਰ ਚੰਦ ਦੇ ਬਿਆਨਾ ਦੇ ਆਧਾਰ 'ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
 


author

Babita

Content Editor

Related News