ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਖੋਹਿਆ ਆਪਾ, ਚੁੱਕਿਆ ਖ਼ੌਫ਼ਨਾਕ ਕਦਮ

Tuesday, May 03, 2022 - 09:35 AM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਖੋਹਿਆ ਆਪਾ, ਚੁੱਕਿਆ ਖ਼ੌਫ਼ਨਾਕ ਕਦਮ

ਪਾਤੜਾਂ (ਚੋਪੜਾ) : ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਦੇਧਨਾ ਦੇ ਇਕ ਨੌਜਵਾਨ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਵੱਲੋਂ ਪੁਲਸ ਨੂੰ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਸ ਦੇ ਭਰਾ ਜਗਸੀਰ ਸਿੰਘ ਦਾ ਵਿਆਹ ਮਨਪ੍ਰੀਤ ਕੌਰ ਨਾਲ ਹੋਇਆ ਸੀ, ਜਿਸ ਦੇ ਪਿੰਡ ਦੇ ਹੀ ਰਹਿਣ ਵਾਲੇ ਗੁਰਪਿਆਰ ਸਿੰਘ ਨਾਲ ਨਾਜਾਇਜ਼ ਸਬੰਧ ਬਣ ਗਏ, ਜਿਸ ਨੇ ਬੀਤੇ ਦਿਨੀਂ ਭਰਾ ਜਗਦੀਸ਼ ਨੂੰ ਦੱਸਿਆ ਕਿ ਜਦੋਂ ਉਹ ਦੁਪਹਿਰ ਸਮੇਂ ਆਪਣੇ ਘਰ ਆਇਆ ਤਾਂ ਦੇਖਿਆ ਕਿ ਗੁਰਪਿਆਰ ਸਿੰਘ ਉਸ ਦੀ ਪਤਨੀ ਮਨਪ੍ਰੀਤ ਕੌਰ ਨਾਲ ਇਤਰਾਜ਼ਯੋਗ ਹਾਲਤ ਵਿਚ ਪਿਆ ਸੀ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਭਲਕੇ 3 ਵਜੇ, ਸੁਖਬੀਰ ਬਾਦਲ ਕਰਨਗੇ ਅਗਵਾਈ

ਉਸ ਦੇ ਰੋਕਣ ’ਤੇ ਦੋਹਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਜਗਸੀਰ ਸਿੰਘ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਿਆ, ਜੋ ਕੁੱਝ ਦਿਨ ਪਹਿਲਾਂ ਸਵੇਰ ਸਮੇਂ ਬਿਨਾਂ ਦੱਸੇ ਘਰੋਂ ਚਲਾ ਗਿਆ ਅਤੇ ਸਾਨੂੰ ਥਾਣਾ ਘੱਗਾ ਤੋਂ ਫੋਨ ਆਇਆ ਕਿ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਭਾਖੜਾ ਨਹਿਰ ’ਚੋਂ ਮਿਲੀ ਹੈ। ਥਾਣਾ ਮੁਖੀ ਘੱਗਾ ਅਜੇ ਕੁਮਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਮਨਪ੍ਰੀਤ ਕੌਰ ਤੇ ਗੁਰਪਿਆਰ ਸਿੰਘ ਵਾਸੀ ਦੇਧਨਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਸਥਿਤੀ ਦਾ ਪਤਾ ਲੱਗ ਜਾਵੇਗਾ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News