ਲਵ ਮੈਰਿਜ ਦੇ ਕੁੱਝ ਮਹੀਨੇ ਬਾਅਦ ਹੀ ਭੱਜ ਗਈ ਪਤਨੀ, ਦੁਖ਼ੀ ਹੋਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Jun 09, 2022 - 01:08 PM (IST)

ਲਵ ਮੈਰਿਜ ਦੇ ਕੁੱਝ ਮਹੀਨੇ ਬਾਅਦ ਹੀ ਭੱਜ ਗਈ ਪਤਨੀ, ਦੁਖ਼ੀ ਹੋਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਰਾਜ) : ਡੇਅਰੀ ਕੰਪਲੈਕਸ ਸਥਿਤ ਕਿਰਾਏ ਦੇ ਕਮਰੇ ’ਚ ਰਹਿਣ ਵਾਲੇ ਨੌਜਵਾਨ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲਵ ਮੈਰਿਜ ਕਰਵਾਈ ਸੀ। ਕੁੱਝ ਮਹੀਨਿਆਂ ਬਾਅਦ ਹੀ ਉਸ ਦੀ ਪਤਨੀ ਭੱਜ ਗਈ। ਇਸ ਗੱਲ ਤੋਂ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਕੇ ਨੌਜਵਾਨ ਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ। ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ (22) ਵੱਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਪੀ. ਏ. ਯੂ. ਦੀ ਪੁਲਸ ਮੌਕੇ ’ਤੇ ਪੁੱਜੀ।

ਇਹ ਵੀ ਪੜ੍ਹੋ : CM ਮਾਨ ਕਰਨਗੇ ਇਕ ਹੋਰ ਧਮਾਕਾ, ਨਾਜਾਇਜ਼ ਕਬਜੇ ਕਰਨ ਵਾਲੇ ਵੱਡੇ ਆਗੂਆਂ ਬਾਰੇ ਖ਼ੁਲਾਸਾ ਹੋਣ ਦੇ ਆਸਾਰ

ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਪਲੰਬਰ ਦਾ ਕੰਮ ਕਰਦਾ ਸੀ। ਉਸ ਨੇ ਪਿੰਡ ’ਚ ਕਿਸੇ ਕੁੜੀ ਦੇ ਨਾਲ ਲਵ ਮੈਰਿਜ ਕੀਤੀ ਸੀ। ਉਹ ਆਪਣੀ ਪਤਨੀ ਨੂੰ ਲੈ ਕੇ ਲੁਧਿਆਣਾ ਆ ਕੇ ਰਹਿਣ ਲੱਗ ਗਿਆ ਸੀ ਪਰ ਭਾਬੀ ਅਚਾਨਕ ਕਿਤੇ ਚਲੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਸ਼ਰਾਬ ਦੇ 'ਠੇਕੇ'

ਉਸ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ। ਇਸ ਗੱਲ ਤੋਂ ਉਸ ਦਾ ਭਰਾ ਦਿਨੇਸ਼ ਕਾਫੀ ਡਿਪਰੈਸ਼ਨ ਵਿਚ ਆ ਗਿਆ ਸੀ। ਸੰਤੋਸ਼ ਦਾ ਕਹਿਣਾ ਹੈ ਕਿ ਬੁੱਧਵਾਰ ਸਵੇਰੇ ਉਸ ਦਾ ਮਾਮਾ ਮਨੋਹਰ ਦਿਨੇਸ਼ ਨੂੰ ਮਿਲਣ ਉਸ ਦੇ ਕਮਰੇ ’ਚ ਗਿਆ ਸੀ। ਕਮਰਾ ਅੰਦਰੋਂ ਬੰਦ ਸੀ। ਕਾਫੀ ਦੇਰ ਤੱਕ ਖੜਕਾਉਣ ਤੋਂ ਬਾਅਦ ਕਮਰਾ ਨਹੀਂ ਖੋਲ੍ਹਿਆ ਗਿਆ। ਇਸ ਲਈ ਉਨ੍ਹਾਂ ਨੇ ਖਿੜਕੀ ਦੀ ਸਾਈਡ ਤੋੜ ਕੇ ਅੰਦਰੋਂ ਕੁੰਡੀ ਖੋਲ੍ਹੀ ਅਤੇ ਅੰਦਰ ਦੇਖਿਆ ਤਾਂ ਦਿਨੇਸ਼ ਦੀ ਲਾਸ਼ ਲਟਕ ਰਹੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News