ਭਰਾ-ਭਰਜਾਈ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ

Friday, Jun 17, 2022 - 08:46 AM (IST)

ਭਰਾ-ਭਰਜਾਈ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ (ਰਾਜ) : ਆਪਣੇ ਭਰਾ ਅਤੇ ਭਰਜਾਈ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਿਮਰਨ ਸਿੰਘ ਵੱਜੋਂ ਹੋਈ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਭਰਾ ਖੁਸ਼ਦੀਪ ਸਿੰਘ ਅਤੇ ਉਸ ਦੀ ਪਤਨੀ ਨਿਮਰਤਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਮਾਛੀਵਾੜਾ 'ਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ, ਹਵਾ 'ਚ ਉੱਛਲਦਾ ਸੜਕ 'ਤੇ ਡਿਗਿਆ ਸ਼ਟਰ (ਤਸਵੀਰਾਂ)

ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸ ਦਾ 2 ਸਾਲ ਪਹਿਲਾਂ ਸਿਮਰਨ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦਾ ਇਕ ਬੱਚਾ ਵੀ ਹੈ। ਉਸ ਦਾ ਪਤੀ ਲੋਹੇ ਦੀ ਫੈਕਟਰੀ ਚਲਾਉਂਦਾ ਸੀ। ਉਸ ਦਾ ਜੇਠ ਅਤੇ ਜਠਾਣੀ ਦੇ ਨਾਲ ਝਗੜਾ ਚੱਲ ਰਿਹਾ ਸੀ। ਇਸ ਲਈ ਉਹ ਕਾਫੀ ਪਰੇਸ਼ਾਨ ਚੱਲ ਰਿਹਾ ਸੀ। ਉਸ ਦਾ ਕਹਿਣਾ ਹੈ ਕਿ ਵੀਰਵਾਰ ਦੀ ਸਵੇਰ ਸਿਮਰਨ ਆਪਣੇ ਕਮਰੇ ਵਿਚ ਸੀ ਅਤੇ ਉਹ ਖ਼ੁਦ ਕੰਮ ਕਰ ਰਹੀ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਏਲਾਂਤੇ ਮਾਲ ਦੀ ਹੈਰਾਨ ਕਰਦੀ ਘਟਨਾ, ਭਟੂਰੇ 'ਚੋਂ ਨਿਕਲੀ ਛਿਪਕਲੀ

ਕੁੱਝ ਦੇਰ ਬਾਅਦ ਉਹ ਕਮਰੇ ’ਚ ਗਈ ਤਾਂ ਸਿਮਰਨ ਦੀ ਲਾਸ਼ ਲਟਕ ਰਹੀ ਸੀ। ਸੂਚਨਾ ਪੁਲਸ ਨੂੰ ਮਿਲਣ ’ਤੇ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਉਧਰ, ਪੁਲਸ ਦਾ ਕਹਿਣਾ ਹੈ ਕਿ ਭਰਾ ਅਤੇ ਭਰਜਾਈ ’ਤੇ ਕੇਸ ਦਰਜ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News