ਨਸ਼ੇੜੀ ਨੌਜਵਾਨ ਨੂੰ ਛੱਡ ਗਈ ਪਤਨੀ ਤੇ ਬੱਚੇ, ਘਰ 'ਚ ਇਕੱਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

Sunday, Nov 13, 2022 - 04:28 PM (IST)

ਨਸ਼ੇੜੀ ਨੌਜਵਾਨ ਨੂੰ ਛੱਡ ਗਈ ਪਤਨੀ ਤੇ ਬੱਚੇ, ਘਰ 'ਚ ਇਕੱਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਸਮਰਾਲਾ (ਗਰਗ ਬੰਗੜ) : ਇੱਥੋਂ ਨਜ਼ਦੀਕੀ ਪਿੰਡ ਮਾਣਕੀ ਵਿਖੇ ਅੱਜ ਇਕ 28 ਸਾਲਾ ਨੌਜਵਾਨ ਦੀ ਲਾਸ਼ ਉਸ ਦੇ ਘਰ 'ਚ ਲਟਕਦੀ ਹੋਈ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀ ਇਸੇ ਆਦਤ ਕਾਰਨ ਕੁੱਝ ਮਹੀਨੇ ਪਹਿਲਾਂ ਹੀ ਉਸ ਦੀ ਪਤਨੀ ਤੇ ਉਸ ਦੇ ਬੱਚੇ ਉਸ ਨੂੰ ਛੱਡ ਕੇ ਚਲੇ ਗਏ ਸਨ। ਘਰ 'ਚ ਇਕੱਲਾ ਰਹਿ ਜਾਣ ਕਾਰਨ ਪਰੇਸ਼ਾਨੀ ਦੇ ਆਲਮ 'ਚ ਇਸ ਨੌਜਵਾਨ ਨੇ ਖ਼ੌਫ਼ਨਾਕ ਕਦਮ ਚੁੱਕਦੇ ਹੋਏ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਵਿਆਹ ਤੋਂ ਆ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭਿਆਨਕ ਹਾਦਸੇ ਦੌਰਾਨ 4 ਜੀਆਂ ਦੀ ਮੌਤ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਮਾਣਕੀ ਨਿਵਾਸੀ ਬਲਜਿੰਦਰ ਸਿੰਘ ਉਰਫ਼ ਰੋਡੂ ਮਜ਼ਦੂਰੀ ਦਾ ਕੰਮ ਕਰਦਾ ਸੀ। ਪਿਛਲੇ ਕੁੱਝ ਮਹੀਨਿਆਂ ਤੋਂ ਉਹ ਘਰ 'ਚ ਇਕੱਲਾ ਰਹਿ ਗਿਆ ਸੀ ਕਿਉਂਕਿ ਉਸ ਦੀ ਪਤਨੀ ਉਸ ਦੀ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਸੀ। ਇਸ ਲਈ ਉਹ ਆਪਣੇ ਬੱਚੇ ਲੈ ਕੇ ਪੇਕੇ ਘਰ ਚਲੀ ਗਈ ਸੀ। ਇਸ ਨੌਜਵਾਨ ਦੀ ਮਾਤਾ ਵੀ ਆਪਣੇ ਪੁੱਤ ਨੂੰ ਛੱਡ ਕੇ ਆਪਣੀ ਨੂੰਹ ਨਾਲ ਉਸ ਦੇ ਪੇਕੇ ਘਰ ਹੀ ਰਹਿਣ ਲਈ ਚਲੇ ਗਈ ਸੀ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ 'ਪਰਾਲੀ' ਦੇ ਹੱਲ ਦਾ ਖੁੱਲ੍ਹਿਆ ਨਵਾਂ ਰਾਹ, ਹੁਣ ਸਾੜਨ ਦੀ ਨਹੀਂ ਆਵੇਗੀ ਨੌਬਤ
ਪਿੰਡ ਵਾਸੀਆਂ ਨੇ ਦੱਸਿਆ ਕਿ ਇਸੇ ਗੱਲ ਨੂੰ ਲੈ ਕੇ ਬਲਜਿੰਦਰ ਸਿੰਘ ਕਾਫ਼ੀ ਦਿਨਾਂ ਤੋਂ ਪਰੇਸ਼ਾਨ ਰਹਿਣ ਲੱਗਾ ਸੀ ਅਤੇ ਉਸ ਨੇ 2-3 ਦਿਨ ਪਹਿਲਾਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ ਪਰ ਇਸ ਘਟਨਾ ਦਾ ਪਤਾ ਅੱਜ ਦਿਨੇ ਉਸ ਵੇਲੇ ਲੱਗਾ, ਜਦੋਂ ਕੁੱਝ ਬੱਚੇ ਖੇਡਦੇ ਹੋਏ ਮ੍ਰਿਤਕ ਦੇ ਘਰ ਦੇ ਅੰਦਰ ਗਏ। ਉਨ੍ਹਾਂ ਨੇ ਵੇਖਿਆ ਕਿ ਉੱਥੇ ਬਲਜਿੰਦਰ ਸਿੰਘ ਦੀ ਲਾਸ਼ ਲਟਕ ਰਹੀ ਸੀ। ਤੁਰੰਤ ਮਾਮਲੇ ਦੀ ਸੂਚਨਾ ਸਮਰਾਲਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਆਈ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News