ਪਤਨੀ ਦੀ ਲੜਾਈ ਤੋਂ ਦੁਖ਼ੀ ਰਹਿੰਦਾ ਸੀ ਨੌਜਵਾਨ, ਅਖ਼ੀਰ 'ਚ ਚੁੱਕਿਆ ਖ਼ੌਫ਼ਨਾਕ ਕਦਮ

Saturday, Mar 04, 2023 - 03:39 PM (IST)

ਪਤਨੀ ਦੀ ਲੜਾਈ ਤੋਂ ਦੁਖ਼ੀ ਰਹਿੰਦਾ ਸੀ ਨੌਜਵਾਨ, ਅਖ਼ੀਰ 'ਚ ਚੁੱਕਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਰਾਜ) : ਇੱਥੇ ਮਾਣਕਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪਤਨੀ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (39) ਵੱਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਦੋਸ਼ੀ ਪਤਨੀ ਅਮਨਦੀਪ ਕੌਰ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਸਪਾ ਸੈਂਟਰ ਅੰਦਰ ਮਸਾਜ ਦੀ ਆੜ 'ਚ ਗੰਦਾ ਕੰਮ, ਬੰਦ ਕਮਰੇ 'ਚ ਲੱਗਦੀ ਸੀ ਜਿਸਮ ਦੀ ਬੋਲੀ (ਤਸਵੀਰਾਂ)

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਭੁਪਿੰਦਰ ਸਿੰਘ ਦਾ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਮੈਟਰੀਮੋਨੀਅਲ ਸਾਈਟ 'ਤੇ ਅਮਨਦੀਪ ਕੌਰ ਨਾਲ ਵਿਆਹ ਦੀ ਗੱਲਬਾਤ ਚੱਲੀ। ਅਮਨਦੀਪ ਕੌਰ ਹਸਪਤਾਲ 'ਚ ਨਰਸ ਦਾ ਕੰਮ ਕਰਦੀ ਹੈ। ਉਸ ਦੇ ਪੁੱਤਰ ਨੇ ਅਮਨਦੀਪ ਕੌਰ ਨਾਲ ਦੂਜਾ ਵਿਆਹ ਕਰ ਲਿਆ। ਵਿਆਹ ਤੋਂ ਬਾਅਦ ਅਮਨਦੀਪ ਕੌਰ ਉਸ ਦੇ ਪੁੱਤਰ ਨਾਲ ਲੜਾਈ-ਝਗੜਾ ਕਰਦੀ ਸੀ।

ਇਹ ਵੀ ਪੜ੍ਹੋ : ਸੋਨਾ ਤਸਕਰੀ ਦਾ ਮਾਮਲਾ : ਖੰਨਾ 'ਚ ਕਸਟਮ ਵਿਭਾਗ ਦੀ ਟੀਮ ਨੇ ਵਿਅਕਤੀ ਦੇ ਘਰ ਮਾਰਿਆ ਛਾਪਾ

ਭੁਪਿੰਦਰ ਸਿੰਘ ਆਪਣੀ ਪਤਨੀ ਤੋਂ ਕਾਫ਼ੀ ਪਰੇਸ਼ਾਨ ਸੀ ਅਤੇ ਸ਼ੁੱਕਰਵਾਰ ਨੂੰ ਵੀ ਦੋਹਾਂ ਵਿਚਕਾਰ ਝਗੜਾ ਹੋਇਆ ਸੀ। ਇਸ ਤੋਂ ਬਾਅਦ ਭੁਪਿੰਦਰ ਨੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News