ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, ਪ੍ਰੇਮਿਕਾ ਤੋਂ ਦੁਖੀ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ
Friday, Apr 14, 2023 - 12:34 PM (IST)
ਮੋਗਾ (ਆਜ਼ਾਦ) : ਬਾਘਾ ਪੁਰਾਣਾ ਦੇ ਰਹਿਣ ਵਾਲੇ ਨੌਜਵਾਨ ਵਰਿੰਦਰ ਕੁਮਾਰ ਉਰਫ਼ ਬੰਟੀ ਸ਼ਰਮਾ (28) ਨੇ ਆਪਣੀ ਕਥਿਤ ਪ੍ਰੇਮਿਕਾ ਤੋਂ ਤੰਗ ਆ ਕੇ ਆਪਣੇ ਪਿੰਡ ਮਾੜੀ ਮੁਸਤਫ਼ਾ ਵਿਖੇ ਜਾ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਾਘਾ ਪੁਰਾਣਾ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਰਿੰਦਰ ਕੁਮਾਰ ਸ਼ਰਮਾ ਬਾਘਾਪੁਰਾਣਾ ਦਾ ਰਹਿਣ ਵਾਲਾ ਸੀ ਅਤੇ ਕਚਹਿਰੀ ’ਚ ਟਾਈਪ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਪਿਤਾ ਚਰਨਜੀਤ ਸ਼ਰਮਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਉਸ ਦੇ ਪੁੱਤਰ ਦਾ ਵਿਆਹ ਨਹੀਂ ਹੋਇਆ ਸੀ ਅਤੇ ਉਸ ਦੇ ਪਿੰਡ ਮਾੜੀ ਮੁਸਤਫ਼ਾ ਦੀ ਰਹਿਣ ਵਾਲੀ ਇਕ ਕੁੜੀ ਨਾਲ ਕਥਿਤ ਨਾਜਾਇਜ਼ ਪ੍ਰੇਮ ਸਬੰਧ ਸਨ।
ਇਹ ਵੀ ਪੜ੍ਹੋ : CM ਮਾਨ ਵੱਲੋਂ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੀ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ
ਕੁੜੀ ਉਸ ਨੂੰ ਬਲੈਕਮੇਲ ਕਰ ਰਹੀ ਸੀ, ਜਿਸ ਕਾਰਨ ਉਸ ਦਾ ਪੁੱਤਰ ਪਰੇਸ਼ਾਨ ਸੀ। ਉਸ ਨੇ ਬੀਤੀ ਰਾਤ ਆਪਣੇ ਇੰਸਟਾਗ੍ਰਾਮ ’ਤੇ ਦੋਸਤਾਂ ਨਾਲ ਇਕ ਨਸਟਾਲਜਿਕ ਗੀਤ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਸਵੇਰ ਵੇਲੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਪੁੱਤਰ ਸੁਰਿੰਦਰ ਕੁਮਾਰ ਨੇ ਪਿੰਡ ਮਾੜੀ ਮੁਸਤਫ਼ਾ ਵਿਖੇ ਜਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ, ਜਿੱਥੇ ਉਸ ਦੀ ਕਥਿਤ ਪ੍ਰੇਮਿਕਾ ਰਹਿੰਦੀ ਹੈ। ਉਸ ਦੀ ਲਾਸ਼ ਸਕੂਲ ਦੀ ਕੰਧ ਨਾਲ ਪਈ ਮਿਲੀ, ਜਿਸ ’ਤੇ ਲੋਕਾਂ ਨੇ ਪੁਲਸ ਨੂੰ ਵੀ ਇਸ ਸਬੰਧੀ ਸੂਚਨਾ ਦਿੱਤੀ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਉਸ ਦੀ ਕਥਿਤ ਪ੍ਰੇਮਿਕਾ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਨੇ ਦੱਸਿਆ ਜਾਨ ਦਾ ਖ਼ਤਰਾ, ਕਿਹਾ- ਜੇ ਗ਼ਲਤ ਸਾਬਤ ਹੋਇਆ ਤਾਂ ਫ਼ਾਂਸੀ 'ਤੇ ਟੰਗ ਦਿਓ
ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਬਾਘਾ ਪੁਰਾਣਾ ਜਸਜੋਤ ਸਿੰਘ ਅਤੇ ਮੈਂ ਪੁਲਸ ਪਾਰਟੀ ਸਮੇਤ ਉੱਥੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਨੌਜਵਾਨ ਨੇ ਕੋਈ ਦਵਾਈ ਖਾਧੀ ਜਾਂ ਨਿਗਲ ਲਈ। ਪੁਲਸ ਥਾਣਾ ਬਾਘਾ ਪੁਰਾਣਾ ਵਿਖੇ ਮ੍ਰਿਤਕ ਦੀ ਕਥਿਤ ਪ੍ਰੇਮਿਕਾ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਬਾਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ