ਇਨਵਰਟਰ ਬੈਟਰੀ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Tuesday, Oct 03, 2023 - 05:11 PM (IST)

ਇਨਵਰਟਰ ਬੈਟਰੀ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ (ਰਾਮ) : ਜਮਾਲਪੁਰ ’ਚ ਸ਼ੱਕੀ ਹਾਲਾਤ ’ਚ ਨੌਜਵਾਨ ਨੇ ਫ਼ਾਹਾ ਲਾ ਖ਼ੁਦਕੁਸ਼ੀ ਕਰ ਲਈ। ਪਰਿਵਾਰ ਅਤੇ ਨੇੜੇ ਦੇ ਲੋਕਾਂ ਨੂੰ ਜਦੋਂ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਜਮਾਲਪੁਰ ਪੁਲਸ ਨੂੰ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ। ਮ੍ਰਿਤਕ ਦੀ ਪਛਾਣ ਵਿਕਰਮ ਝਾਅ (28) ਦੇ ਰੂਪ ’ਚ ਹੋਈ ਹੈ। ਪੁਲਸ ਮੁਤਾਬਕ ਉਥੇ ਇਨਵਰਟਰ ਬੈਟਰੀ ਦਾ ਕੰਮ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਪਰਿਵਾਰ ਵਿਚ ਮਾਂ, ਪਤਨੀ ਅਤ 2 ਬੱਚੇ ਹਨ। ਸ਼ਨੀਵਾਰ ਦੀ ਰਾਤ ਨੂੰ ਵਿਕਰਮ ਘਰ ਆਇਆ ਅਤੇ ਉਪਰ ਵਾਲੇ ਕਮਰੇ ’ਚ ਚਲਾ ਗਿਆ। ਜਦੋਂ ਉਸ ਦੀ ਪਤਨੀ ਕਮਰੇ ’ਚ ਜਾਣ ਲੱਗੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਨੂੰ ਬੁਲਾ ਕੇ ਜਦੋਂ ਰੌਸ਼ਨਦਾਨ ਤੋਂ ਝਾਕ ਕੇ ਦੇਖਿਆ ਤਾਂ ਉਥੇ ਵਿਕਰਮ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਮੁਤਾਬਕ ਹੁਣ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।   


author

Babita

Content Editor

Related News