ਮਾਨਸਿਕ ਤੌਰ ’ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Tuesday, Feb 06, 2024 - 01:25 PM (IST)

ਮਾਨਸਿਕ ਤੌਰ ’ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ (ਗੌਤਮ) : ਸ਼ਿਮਲਾਪੁਰੀ ਦੇ ਇਲਾਕੇ ਪ੍ਰੀਤ ਨਗਰ ’ਚ ਇਕ ਨੌਜਵਾਨ ਨੇ ਫ਼ਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਜਦੋਂ ਪਰਿਵਾਰ ਵਾਲਿਆਂ ਨੂੰ ਇਸ ਹਾਦਸੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕਰ ਕੇ ਪੁਲਸ ਕੰਟਰੋਲ ਰੂਮ ’ਤੇ ਦੱਸਿਆ। ਪਤਾ ਲੱਗਦੇ ਹੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ। ਪੁਲਸ ਨੇ ਮਰਨ ਵਾਲੇ ਨੌਜਵਾਨ ਦੀ ਪਛਾਣ ਜਲੰਧਰ ਦੀ ਬਸਤੀ ਸ਼ਿਵਾਜੀ ਨਗਰ ਦੇ ਰਹਿਣ ਵਾਲੇ ਵਿਸ਼ਾਲ ਕੁਮਾਰ ਉਰਫ ਵਿਸ਼ੂ (23) ਵਜੋਂ ਕੀਤੀ ਹੈ।

ਪੁਲਸ ਮੁਤਾਬਕ ਅਜੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਂਚ ਦੌਰਾਨ ਪਤਾ ਲੱਗਾ ਕਿ ਵਿਸ਼ੂ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਪ੍ਰੀਤ ਨਗਰ ’ਚ ਆਪਣੀ ਭੂਆ ਦੇ ਘਰ ’ਚ ਰਹਿੰਦਾ ਸੀ, ਜੋ ਸੀਮੈਂਟ ਦੀ ਫੈਕਟਰੀ ’ਚ ਕੰਮ ਕਰਦਾ ਸੀ। ਉਹ ਘਰ ’ਚ ਪਹਿਲੀ ਮੰਜ਼ਿਲ ’ਤੇ ਆਪਣੇ ਕਮਰੇ ’ਚ ਰਹਿੰਦਾ ਸੀ।

ਜਦੋਂ ਕਾਫੀ ਸਮੇਂ ਤੱਕ ਆਪਣੇ ਕਮਰੇ ਤੋਂ ਬਾਹਰ ਨਾ ਆਇਆ ਅਤੇ ਨਾ ਹੀ ਉਸ ਨੇ ਭੂਆ ਦਾ ਫੋਨ ਚੁੱਕਿਆ ਤਾਂ ਉਹ ਉਸ ਨੂੰ ਦੇਖਣ ਲਈ ਕਮਰੇ ’ਚ ਗਈ ਤਾਂ ਦੇਖਿਆ ਕਿ ਉਸ ਨੇ ਫ਼ਾਹਾ ਲਗਾਇਆ ਹੋਇਆ ਸੀ। ਏ. ਐੱਸ. ਆਈ. ਹਰਭੋਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News