ਨੌਜਵਾਨ ਨੇ ਭੇਤਭਰੇ ਹਾਲਾਤਾ ''ਚ ਖ਼ੁਦਕੁਸ਼ੀ

Saturday, Feb 10, 2024 - 03:34 PM (IST)

ਨੌਜਵਾਨ ਨੇ ਭੇਤਭਰੇ ਹਾਲਾਤਾ ''ਚ ਖ਼ੁਦਕੁਸ਼ੀ

ਲੁਧਿਆਣਾ (ਬੇਰੀ) : ਤਾਜਪੁਰ ਰੋਡ ਇਲਾਕੇ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਭੇਤਭਰੇ ਹਾਲਾਤ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦਾ ਨਾਂ ਰਾਜ ਕੁਮਾਰ (30) ਹੈ, ਜੋ ਕਿ ਈ. ਡਬਲਿਊ. ਐੱਸ. ਕਾਲੋਨੀ ਦਾ ਵਸਨੀਕ ਹੈ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਮੂਲ ਰੂਪ ਤੋਂ ਯੂ. ਪੀ. ਦਾ ਵਸਨੀਕ ਹੈ।

ਉਸ ਦੇ ਦੋ ਬੱਚੇ ਹਨ। ਜੋ ਪਿੰਡ ਵਿੱਚ ਰਹਿੰਦੇ ਹਨ। ਉਹ ਤਾਜਪੁਰ ਰੋਡ 'ਤੇ ਕਿਰਾਏ ਦੇ ਕਮਰੇ 'ਚ ਇਕੱਲਾ ਰਹਿੰਦਾ ਸੀ ਅਤੇ ਇਕ ਫੈਕਟਰੀ 'ਚ ਚੈਕਿੰਗ ਦਾ ਕੰਮ ਕਰਦਾ ਸੀ। ਪੁਲਸ ਦਾ ਕਹਿਣਾ ਹੈ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਕਮਰਾ ਬੰਦ ਸੀ। ਗੁਆਂਢੀ ਦੀ ਛੱਤ ਤੋਂ ਕਮਰੇ ਵਿੱਚ ਪਹੁੰਚ ਕੇ ਗੇਟ ਖੋਲ੍ਹਿਆ। ਇਸ ਤੋਂ ਬਾਅਦ ਲਾਸ਼ ਨੂੰ ਹੇਠਾਂ ਉਤਾਰ ਕੇ ਹਸਪਤਾਲ ਲਿਜਾਇਆ ਗਿਆ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨਾਂ ਦੇ ਆਉਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
 


author

Babita

Content Editor

Related News