ਕੰਮ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਿਹਾ ਸੀ ਨੌਜਵਾਨ, ਚੁੱਕਿਆ ਖ਼ੌਫ਼ਨਾਕ ਕਦਮ

Tuesday, May 28, 2024 - 12:47 PM (IST)

ਕੰਮ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਿਹਾ ਸੀ ਨੌਜਵਾਨ, ਚੁੱਕਿਆ ਖ਼ੌਫ਼ਨਾਕ ਕਦਮ

ਡੇਰਾਬੱਸੀ (ਅਨਿਲ) : ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਪਿੰਡ ਦਫਰਪੁਰ ਦੀ ਗੁਰੂ ਨਾਨਕ ਨਗਰ ਕਾਲੋਨੀ ’ਚ ਨੌਜਵਾਨ ਨੇ ਬੀਤੀ ਸ਼ਾਮ ਪਹਿਲੀ ਮੰਜ਼ਿਲ ਦੇ ਕਮਰੇ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੇ ਪਾਚਲ (33) ਪੁੱਤਰ ਬਲਵਾਨ ਪਾਚਲ ਵਜੋਂ ਹੋਈ ਹੈ। ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅਜੇ ਪਾਚਲ ਮੂਲ ਰੂਪ ’ਚ ਹਰਿਆਣਾ ਦਾ ਰਹਿਣ ਵਾਲਾ ਸੀ। ਉਸ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਪਰ ਉਸ ਦਾ ਕੋਈ ਬੱਚਾ ਨਹੀਂ ਸੀ।

ਇਹ ਵੀ ਪੜ੍ਹੋ : 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੇ ਪਾਈ ਵੋਟ, ਚੋਣ ਅਧਿਕਾਰੀ ਦੀ ਅਗਵਾਈ ਹੇਠ ਕਰਵਾਈ ਵੋਟਿੰਗ

ਉਹ ਪੇਸ਼ੇ ਤੋਂ ਡਰਾਈਵਰ ਸੀ ਪਰ ਉਸ ਨੂੰ ਕਾਫੀ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਐਤਵਾਰ ਦੁਪਹਿਰ ਨੂੰ ਉਹ ਪਹਿਲੀ ਮੰਜ਼ਿਲ ’ਤੇ ਕਮਰੇ ’ਚ ਸੌਣ ਲਈ ਚਲਾ ਗਿਆ। ਉਸ ਦੀ ਕਰੀਬ 15 ਸਾਲ ਦੀ ਸਾਲੀ ਵੀ ਘਰ ’ਚ ਹੀ ਸੀ।

ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਵਕੀਲ ਦੀ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸ਼ਾਮ ਸਾਢੇ 7 ਵਜੇ ਜਦੋਂ ਉਹ ਜੀਜੇ ਨੂੰ ਜਗਾਉਣ ਗਈ ਤਾਂ ਉਸ ਦੀ ਲਾਸ਼ ਦਰਵਾਜ਼ੇ ਉੱਪਰ ਗਰਿੱਲ ਨਾਲ ਬੰਨ੍ਹੇ ਫ਼ਾਹੇ ਨਾਲ ਲਟਕੀ ਸੀ। ਮਾਮਲੇ ਦੀ ਜਾਣਕਾਰੀ ਪੁਲਸ ਨੂੰ ਫੋਨ ’ਤੇ ਦਿੱਤੀ ਗਈ। ਇਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰ ਨੇ ਅਜੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੀ ਪਤਨੀ ਜੋਤੀ ਰਾਣੀ ਦੇ ਬਿਆਨਾਂ ’ਤੇ 174 ਤਹਿਤ ਕਾਰਵਾਈ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News