ਨੌਜਵਾਨ ਨੇ ਟਰੇਨ ਹੇਠ ਆ ਕੇ ਕੀਤੀ ਖ਼ੁਦਕੁਸ਼ੀ

Tuesday, Jun 18, 2024 - 10:22 AM (IST)

ਬਠਿੰਡਾ (ਸੁਖਵਿੰਦਰ) : ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-5 ’ਤੇ ਇਕ ਨੌਜਵਾਨ ਨੇ ਟਰੇਨ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਹਸਪਤਾਲ ਪਹੁੰਚਾਇਆ।
ਜਾਣਕਾਰੀ ਅਨੁਸਾਰ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਨੇ ਟਰੇਨ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਤਾਂ ਨੌਜਵਾਨ ਦਾ ਸਿਰ ਲਾਈਨਾਂ ਦੇ ਬਾਹਰ ਅਤੇ ਧੜ ਰੇਲਵੇ ਟਰੈਕ ’ਤੇ ਪਿਆ ਸੀ। ਪੁਲਸ ਪੜਤਾਲ ਤੋਂ ਬਾਅਦ ਸੰਸਥਾ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਸ਼ਨਾਖਤ ਕਿਸ਼ਨਦੀਪ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਪਿੰਡ ਹੈ ਤਰਾਵਾ ਗੋਤਨਾ ਵਜੋਂ ਹੋਈ ਹੈ।


Babita

Content Editor

Related News