ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Monday, Jul 08, 2024 - 11:16 AM (IST)

ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਸਥਾਨਕ ਸੂਰਜ ਨਗਰੀ ਗਲੀ ਨੰਬਰ-3 ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਬੀਤੀ ਰਾਤ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਰੇਲਵੇ ਪੁਲਸ ਨੇ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਪਹੁੰਚਾਇਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਕਰੀਬ 25 ਸਾਲਾ ਅਨਿਲ ਪੁੱਤਰ ਇੰਦਰ ਸੈਨ ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੀ ਰਾਤ ਕਰੀਬ 1.30 ਵਜੇ ਘਰ ਤੋਂ ਅਚਾਨਕ ਲਾਪਤਾ ਹੋ ਗਿਆ। ਅੱਜ ਸਵੇਰੇ ਉਸ ਦੀ ਲਾਸ਼ ਸੀਤੋ ਰੋਡ ਰੇਲਵੇ ਫਾਟਕ ਕੋਲ ਪਈ ਮਿਲੀ। ਪਤਾ ਲੱਗਾ ਹੈ ਕਿ ਅਨਿਲ ਨੇ ਸਵੇਰੇ ਹਰਿਦੁਆਰ ਜਾ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ। ਪੁਲਸ ਨੇ ਨਰ ਸੇਵਾ ਸੰਸਥਾ ਦੇ ਮੈਂਬਰਾਂ ਬਿੱਟੂ ਨਰੂਲਾ, ਰਵੀ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਨਿਲ ਨੇ 2 ਮਹੀਨੇ ਪਹਿਲਾਂ ਵੀ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
 


author

Babita

Content Editor

Related News