ਮਾਨਸਿਕ ਤੌਰ ''ਤੇ ਪਰੇਸ਼ਾਨ ਨੌਜਵਾਨ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

Thursday, Jul 18, 2024 - 11:57 AM (IST)

ਮਾਨਸਿਕ ਤੌਰ ''ਤੇ ਪਰੇਸ਼ਾਨ ਨੌਜਵਾਨ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਖਰੜ (ਗਗਨਦੀਪ) : ਖਰੜ-ਲਾਂਡਰਾਂ ਰੋਡ ’ਤੇ ਸਥਿਤ ਸੁਸਾਇਟੀ ਦੇ ਫਲੈਟਾਂ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਥਾਣਾ ਸਦਰ ਦੇ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਅਭੀਸ਼ੇਕ ਮਦਾਨ (23) ਪੁੱਤਰ ਰਾਜੇਸ਼ ਮਦਾਨ ਵਾਸੀ ਜਲੰਧਰ ਹਾਲ ਵਾਸੀ ਸੈਕਟਰ-115 ਦੋਸਤ ਨਾਲ ਕਿਰਾਏ ’ਤੇ ਰਹਿੰਦਾ ਸੀ।

ਉਹ ਵਿਦੇਸ਼ੀ ਕੰਪਨੀ ’ਚ ਨੌਕਰੀ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ। ਉਸ ਵੱਲੋਂ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਰਾਜੇਸ਼ ਮਦਾਨ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।


author

Babita

Content Editor

Related News