ਮਾਨਸਿਕ ਤੌਰ ''ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Tuesday, Jan 28, 2025 - 04:45 PM (IST)
ਫਾਜ਼ਿਲਕਾ : ਇੱਥੇ ਮੰਡੀ ਰੋੜਾਂਵਾਲੀ ਨੇੜੇ ਟਰੇਨ ਹੇਠਾਂ ਆ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਉਮਰ 23 ਸਾਲ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।
ਇਸ ਕਰਕੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਅੱਜ ਉਸ ਵੱਲੋਂ ਇਹ ਕਦਮ ਚੁੱਕਿਆ ਗਿਆl ਦੱਸਿਆ ਜਾ ਰਿਹਾ ਹੈ ਕਿ ਕਰੀਬ 6 ਸਾਲ ਪਹਿਲਾਂ ਜਿੱਥੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਉੱਥੇ ਹੀ ਮਾਤਾ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਫਿਲਹਾਲ ਰੇਲਵੇ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।