ਆਰਥਿਕ ਤੰਗੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Saturday, Aug 25, 2018 - 10:30 AM (IST)

ਆਰਥਿਕ ਤੰਗੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ (ਮੁਨੀਸ਼) : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੋਗੇ ਵਾਲੇ ਦੇ ਇਕ ਮਜ਼ਦੂਰ ਨੌਜਵਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ ਰੇਹੜੀ ਲਾ ਕੇ ਘਰ ਦਾ ਗੁਜ਼ਾਰਾ ਕਰਦਾ ਸੀ ਪਰ ਆਰਥਿਕ ਤੰਗੀ ਦੇ ਚੱਲਦਿਆਂ ਉਹ ਕਾਫੀ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੇ ਦੋ ਭਰਾ ਵੀ ਹਨ, ਜਦੋਂ ਕਿ ਉਸ ਦੇ ਪਿਤਾ ਦਿਹਾੜੀ ਕਰਦੇ ਹਨ। ਫਿਲਹਾਲ ਰਾਮਾ ਮੰਡੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਤਪਤਾਲ 'ਚ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। 
 


Related News