ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

Thursday, Jan 18, 2024 - 02:59 PM (IST)

ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਲੁਧਿਆਣਾ (ਰਾਜ) : ਸਹੁਰਾ ਧਿਰ ਤੋਂ ਪਰੇਸ਼ਾਨ ਹੋ ਕੇ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਗੁਰਦੀਪ ਸਿੰਘ (27) ਹੈ, ਜੋ ਸਸਰਾਲੀ ਕਾਲੋਨੀ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਥਾਣਾ ਮਿਹਰਬਾਨ ਦੀ ਪੁਲਸ ਨੇ ਪਤਨੀ ਅਮਨਜੋਤ ਕੌਰ, ਸਹੁਰਾ ਦਲਵਾਰਾ ਸਿੰਘ ਅਤੇ ਲਖਬੀਰ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।
ਅਵਤਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਬੇਟੇ ਦਾ ਵਿਆਹ ਕਰੀਬ 1 ਸਾਲ ਪਹਿਲਾਂ ਅਮਨਜੋਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਨੂੰਹ ਆਮ ਕਰ ਕੇ ਉਸ ਦੇ ਬੇਟੇ ਨਾਲ ਝਗੜਾ ਕਰਦੀ ਰਹਿੰਦੀ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸੀ।

ਕੁੱਝ ਦਿਨ ਪਹਿਲਾਂ ਉਸ ਦੀ ਨੂੰਹ, ਸਹੁਰਾ ਅਤੇ ਹੋਰ ਵਿਅਕਤੀ ਨੇ ਮਿਲ ਕੇ ਉਸ ਦੇ ਬੇਟੇ ਦੀ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਪਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉੱਧਰ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


author

Babita

Content Editor

Related News