ਨਸ਼ਾ ਛੁਡਾਊ ਕੇਂਦਰ ਦੇ ਬਾਥਰੂਮ ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Tuesday, May 06, 2025 - 10:44 AM (IST)

ਨਸ਼ਾ ਛੁਡਾਊ ਕੇਂਦਰ ਦੇ ਬਾਥਰੂਮ ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਸੁਖਵਿੰਦਰ) : ਸਥਾਨਕ 400 ਕਿਲ੍ਹਾ ਸਥਿਤ ਨਸ਼ਾ ਛੁਡਾਊ ਕੇਂਦਰ ਦੇ ਬਾਥਰੂਮ ’ਚ ਦਾਖ਼ਲ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪਤਾ ਲੱਗਣ ’ਤੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਗਿਆ ਅਤੇ ਚੌਂਕੀ ਕੋਟਸ਼ਮੀਰ ਦੀ ਪੁਲਸ ਨੂੰ ਇਤਲਾਹ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਨੌਜਵਾਨ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ।

ਜਾਣਕਾਰੀ ਅਨੁਸਾਰ ਨੌਜਵਾਨ ਸੋਮਰਾਜ (22) ਪੁੱਤਰ ਸਾਧੂ ਸਿੰਘ ਵਾਸੀ ਮੁਕਤਸਰ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਸੀ। ਮ੍ਰਿਤਕ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।
ਘਟਨਾ ਵਾਲੀ ਥਾਂ ’ਤੇ ਜਾਂਚ ਕਰਦੇ ਹੋਏ ਪੁਲਸ ਤੇ ਸਹਾਰਾ ਦੇ ਵਰਕਰ। 


author

Babita

Content Editor

Related News