ਖੁੱਡਾ ਅਲੀਸ਼ੇਰ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ

Saturday, Feb 14, 2026 - 02:09 PM (IST)

ਖੁੱਡਾ ਅਲੀਸ਼ੇਰ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ (ਪ੍ਰੀਕਸ਼ਿਤ) : ਖੁੱਡਾ ਅਲੀਸ਼ੇਰ ਪਿੰਡ ’ਚ 23 ਸਾਲਾ ਨੌਜਵਾਨ ਨੇ ਘਰ ਅੰਦਰ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸਵੇਰੇ ਕਰੀਬ 7 ਵਜੇ ਸਾਹਮਣੇ ਆਈ, ਜਦੋਂ ਉਸ ਦੀ ਪਤਨੀ ਨੇ ਉਸ ਨੂੰ ਲਟਕਦਾ ਦੇਖਿਆ ਅਤੇ ਰੌਲਾ ਪਾਇਆ। ਗੁਆਂਢੀਆਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੈਕਟਰ-11 ਪੁਲਸ ਮੌਕੇ ’ਤੇ ਪਹੁੰਚੀ ਤੇ ਨੌਜਵਾਨ ਨੂੰ ਉਤਾਰ ਕੇ ਜੀ. ਐੱਮ. ਐੱਸ. ਐੱਚ.-16 ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਮੁਤਾਬਕ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਅਤੇ ਸਰੀਰ ’ਤੇ ਬਾਹਰੀ ਸੱਟਾਂ ਦੇ ਨਿਸ਼ਾਨ ਵੀ ਨਹੀਂ ਮਿਲੇ। ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ-16 ਹਸਪਤਾਲ ਦੇ ਮੁਰਦਾਘਰ ’ਚ ਰੱਖਵਾਇਆ ਗਿਆ ਹੈ। ਮ੍ਰਿਤਕ ਪਿਛਲੇ ਪੰਜ ਮਹੀਨਿਆਂ ਤੋਂ ਕਿਰਾਏ ਦੇ ਮਕਾਨ ’ਚ ਆਪਣੀ ਮਾਂ, ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਪੁਲਸ ਪਰਿਵਾਰਕ ਮੈਂਬਰਾਂ ਤੇ ਗੁਆਂਢੀਆਂ ਦੇ ਬਿਆਨ ਦਰਜ ਕਰ ਰਹੀ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।


author

Babita

Content Editor

Related News