ਭੇਤਭਰੇ ਹਲਾਤ ''ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

10/19/2017 12:41:56 PM

ਕਰਤਾਪੁਰ (ਕਰਨ ਪਾਠਕ) — ਦੀਵਾਲੀ ਤੋਂ ਇਕ ਰਾਤ ਪਹਿਲਾਂ ਕਰਤਾਪੁਰ 'ਚ ਇਕ ਨਾਬਾਲਗ ਨੌਜਵਾਨ ਨੇ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਅਕਾਸ਼ਦੀਪ ਸਿੰਘ ਦੀ ਮਾਂ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ 'ਚ ਅਜਿਹਾ ਕੁਝ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਦਾ ਪੁੱਤਰ ਅਜਿਹਾ ਕਦਮ ਚੁੱਕਦਾ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕੋਲੋਂ ਕੋਈ ਸੋਸਾਈਡ ਨੋਟ ਬਰਾਮਦ ਨਹੀਂ ਹੋਇਆ। ਫਿਲਹਾਲ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।