ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲੀ ਚੀਜ਼ ਨਿਗਲ ਜੀਵਨ-ਲੀਲਾ ਕੀਤੀ ਖ਼ਤਮ

Friday, Apr 14, 2023 - 02:33 AM (IST)

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲੀ ਚੀਜ਼ ਨਿਗਲ ਜੀਵਨ-ਲੀਲਾ ਕੀਤੀ ਖ਼ਤਮ

ਬੋਹਾ (ਬਾਂਸਲ) : ਇੱਥੋਂ ਦੇ ਰਹਿਣ ਵਾਲੇ 37 ਸਾਲਾ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਮਾਤਾ ਨਿੱਕੀ ਕੌਰ, ਮਾਮਾ ਗੁਰਚਰਨ ਸਿੰਘ ਤੇ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਰਿੰਕੂ ਸਿੰਘ ਜੋ ਕਿ ਟਰੱਕ ਡਰਾਈਵਰ ਸੀ, ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

ਕੱਲ੍ਹ ਸ਼ਾਮ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਤਾਂ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਮਾਨਸਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News