12ਵੀਂ ਪਾਸ ਨੌਜਵਾਨ ਦਾ ਸੁਫ਼ਨਾ ਰਹਿ ਗਿਆ ਅਧੂਰਾ, ਘਰ ਦੇ ਹਾਲਾਤ ਤੋਂ ਅੱਕੇ ਨੇ ਚੁੱਕਿਆ ਵੱਡਾ ਕਦਮ

Thursday, Sep 22, 2022 - 01:07 PM (IST)

12ਵੀਂ ਪਾਸ ਨੌਜਵਾਨ ਦਾ ਸੁਫ਼ਨਾ ਰਹਿ ਗਿਆ ਅਧੂਰਾ, ਘਰ ਦੇ ਹਾਲਾਤ ਤੋਂ ਅੱਕੇ ਨੇ ਚੁੱਕਿਆ ਵੱਡਾ ਕਦਮ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਸ਼ੇਰੇਵਾਲਾ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਸਿੰਘ ਉਰਫ਼ ਵਿੱਕੀ ਵਜੋਂ ਹੋਈ ਹੈ। ਸਾਲ 2019 'ਚ ਉਸ ਨੇ 12ਵੀਂ ਜਮਾਤ 'ਚੋਂ ਵਧੀਆ ਨੰਬਰ ਹਾਸਲ ਕੀਤੇ ਸਨ। ਇਸ ਉਪਰੰਤ ਉਹ ਅਗਲੇਰੀ ਪੜ੍ਹਾਈ ਕਰਨੀ ਚਾਹੁੰਦਾ ਸੀ ਪਰ ਘਰ ਦੇ ਹਾਲਾਤ ਦਾ ਮਾਰਿਆ ਉਹ ਅੱਗੇ ਪੜ੍ਹਾਈ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ- ਉਗਰਾਹਾਂ ਧੜਾ ਸੂਬੇ ਭਰ 'ਚ ਅੱਜ 3 ਘੰਟੇ ਕਰੇਗਾ ਰੇਲਾਂ ਦਾ ਚੱਕਾ ਜਾਮ, ਜਾਣੋ ਕੀ ਹਨ ਮੁੱਖ ਮੰਗਾਂ

ਹੁਣ ਉਸ ਦੇ ਸਾਰੇ ਦੋਸਤ ਕਾਲਜ 'ਚ ਪੜ੍ਹਾਈ ਕਰਦੇ ਸਨ ਅਤੇ ਕਿਤੇ ਨਾ ਕਿਤੇ ਉਹ ਇਸ ਗੱਲ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਰਹਿਣ ਲੱਗ ਗਿਆ ਸੀ। ਇਸ ਸੰਬੰਧੀ ਗੱਲ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਉਹ ਰੋਜ਼ਾਨਾ ਵਾਂਗ ਸਵੇਰੇ ਕਰੀਬ 8 ਕੁ ਵਜੇ ਗਰਾਊਂਡ ਲਈ ਘਰੋਂ ਨਿਕਲ ਗਿਆ। ਜਿਸ ਸਮੇਂ ਉਹ ਵਾਪਸ ਘਰ ਆਇਆ ਤਾਂ ਉਹ ਸਭ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਪੁੱਤ ਜਗਮੀਤ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਤੱਕ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਤੇ ਉਹ ਘਰ ਆਏ ਉਸ ਵੇਲੇ ਤੱਕ ਜਗਮੀਤ ਦੀ ਮੌਤ ਹੋ ਚੁੱਕੀ ਸੀ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News