ਬਠਿੰਡਾ ''ਚ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Sunday, Apr 08, 2018 - 02:08 PM (IST)

ਬਠਿੰਡਾ ''ਚ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਬਠਿੰਡਾ (ਅਮਿਤ ਸ਼ਰਮਾ) — ਬਠਿੰਡਾ 'ਚ ਅੱਜ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 2015 ਤੋਂ ਐੱਸ. ਸੀ. ਐੱਸ.ਟੀ. ਵਿਦਿਆਰਥੀਆਂ ਦੀ 165 ਕਰੋੜ ਦੇ ਵਜ਼ੀਫੇ ਦੀ ਰਾਸ਼ੀ ਜਾਰੀ ਨਹੀਂ ਕੀਤੀ ਤੇ 9 ਲੱਖ ਵਿਦਿਆਰਥੀ ਵਜ਼ੀਫੇ ਤੋਂ ਵਾਂਝੇ ਰਹਿ ਗਏ, ਜਿਸ ਦੀ ਕਈ ਵਾਰ ਸਰਕਾਰ ਤੋਂ ਮੰਗ ਕੀਤੀ ਗਈ ਪਰ ਅਜੇ ਤਕ ਕਿਸੇ ਵੀ ਵਿਦਿਆਰਥੀ ਨੂੰ ਵਜ਼ੀਫਾ ਨਹੀਂ ਭੇਜਿਆ ਗਿਆ। ਇਸ ਰੋਸ ਦੇ ਚਲਦੇ ਅੱਜ ਪੂਰੇ ਪੰਜਾਬ 'ਚ ਆਲ ਇੰਡਿਆ ਕਾਂਗਰਸ ਕਮੇਟੀ ਦੇ ਬੈਨਰ ਹੇਠ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਤੋਂ ਜਲਦ ਐੱਸ. ਸੀ.ਐੱਸ. ਟੀ. ਵਿਦਿਆਰਥੀਆਂ ਦਾ ਵਜ਼ੀਫਾ ਨਹੀਂ ਭੇਜਿਆ ਗਿਆ ਤਾਂ ਇਹ ਸੰਘਰਸ਼ ਅੱਗੇ ਹੋਰ ਤੇਜ਼ ਕੀਤਾ ਜਾਵੇਗਾ, ਉਥੇ ਉਨ੍ਹਾਂ ਨੇ ਐਲਾਨ ਕੀਤਾ ਕਿ ਆਉਣ ਵਾਲੀ 12 ਤਾਰੀਕ ਨੂੰ ਯੂਥ ਕਾਂਗਰਸ ਦੇ ਮੈਂਬਰ ਚੰਡੀਗੜ੍ਹ 'ਚ ਭਾਜਪਾ ਦਫਤਰ ਦਾ ਘਿਰਾਓ ਕਰਨਗੇ ਤੇ ਮੋਦੀ ਸਰਕਾਰ ਤੋਂ ਮੰਗ ਕਰਨਗੇ ਕਿ ਉਹ ਉਨ੍ਹਾਂ ਦੇ ਜ਼ਿਲੇ ਦੀ ਰਾਸ਼ੀ ਜਲਦ ਜਾਰੀ ਕਰਨ। 


Related News