ਯੂਥ ਕਾਂਗਰਸ ਦੇ ਸਾਬਕਾ ਸੈਕਟਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Friday, Feb 12, 2021 - 03:49 PM (IST)

ਯੂਥ ਕਾਂਗਰਸ ਦੇ ਸਾਬਕਾ ਸੈਕਟਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਸੁਲਤਾਨਪੁਰ ਲੋਧੀ (ਧੀਰ)- ਬੀਤੀ ਰਾਤ ਇਕ ਢਾਬੇ ਦੇ ਬਾਹਰ ਯੂਥ ਕਾਂਗਰਸ ਦੇ ਮੈਂਬਰ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਸਾਬਕਾ ਸੈਕਟਰੀ ਯੂਥ ਕਾਂਗਰਸ ਤੇ ਯੂਥ ਕਾਂਗਰਸ ਦੇ ਮੈਂਬਰ ਰਾਜਬੀਰ ਸਿੰਘ ਪੁੱਤਰ ਹਰਵਿੰਦਰ ਸਿੰਘ ਮੁਹੱਲਾ ਕਾਜੀ ਬਾਗ ਨੇ ਦੱਸਿਆ ਕਿ ਉਹ ਆਪਣੇ ਦੋਸਤ ਮੋਹਿਤ ਪੁੱਤਰ ਪਵਨ ਕੁਮਾਰ ਦੇ ਨਾਲ ਰਾਤ ਦੇ ਸਮੇਂ ਸਾਂਈ ਦੇ ਢਾਬੇ ’ਤੇ ਖਾਣਾ ਖਾ ਰਹੇ ਸਨ ਤਾਂ ਕੁਝ ਨੌਜਵਾਨ ਤੇਜ਼ਧਾਰ ਹਥਿਆਰ ਲੈ ਕੇ ਆਏ ਅਤੇ ਉਸ ਨੂੰ ਢਾਬੇ ਤੋਂ ਬਾਹਰ ਬੁਲਾ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਗਰਲਫਰੈਂਡ ਲਈ NRI ਕੁੜੀ ਨਾਲ ਵਿਆਹ ਕਰਵਾ ਕੈਨੇਡਾ ਪੁੱਜਾ ਨੌਜਵਾਨ, ਪੂਰਾ ਮਾਮਲਾ ਕਰੇਗਾ ਹੈਰਾਨ

ਰਾਜਬੀਰ ਸਿੰਘ ਨੇ ਦੱਸਿਆ ਕਿ ਉਹ ਯੂਥ ਕਾਂਗਰਸ ਦਾ ਆਗੂ ਹੈ ਅਤੇ ਉਹ ਰੋਜ਼ਾਨਾ ਹੀ ਚੋਣ ਪ੍ਰਚਾਰ ਕਰਨ ਲਈ ਜਾਂਦਾ ਹੈ ਪਰ ਚੋਣ ਦੇ ਸਮੇਂ ਸੁਲਤਾਨਪੁਰ ਲੋਧੀ ’ਚ ਬਾਹਰ ਤੋਂ ਕੁਝ ਨੌਜਵਾਨ ਆਏ ਹੋਏ ਹਨ। ਜੋ ਕਿ ਪਾਵਨ ਨਗਰੀ ਦਾ ਮਾਹੌਲ ਖਰਾਬ ਕਰਨ ਦੀ ਫਿਰਾਕ ’ਚ ਹਨ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਉਸ ਤੋਂ 10 ਹਜ਼ਾਰ ਰੁਪਏ ਨਕਦ, 1 ਆਈ ਫੋਨ, ਸੋਨੇ ਦੀ ਵਾਲੀਆਂ ਤੇ ਕੁਝ ਡਾਕੂਮੈਂਟ ਵੀ ਖੋਹ ਕੇ ਨਾਲ ਲੈ ਗਏ। ਉਨ੍ਹਾਂ ਨੇ ਸਾਰੇ ਨੌਜਵਾਨਾਂ ਪਛਾਣ ਲਿਆ ਹੈ। ਉਨ੍ਹਾਂ ਐੱਸ. ਐੱਸ. ਪੀ. ਕਪੂਰਥਲਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਤੋਂ ਮੰਗ ਕੀਤੀ ਕਿ ਉਕਤ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)


author

shivani attri

Content Editor

Related News