ਕਾਂਗਰਸ ਤੇ ਬੀਜੇਪੀ ਹੋਏ ਆਹਮੋ-ਸਾਹਮਣੇ, ਬੀਜੇਪੀ ਨੇ ਜ਼ਹਿਰੀਲੀ ਸ਼ਰਾਬ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ

8/7/2020 5:44:21 PM

ਫਰੀਦਕੋਟ(ਜਗਤਾਰ ਦੁਸਾਂਝ) - ਪੰਜਾਬ ਅੰਦਰ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 100 ਤੋਂ ਵੱਧ ਲੋਕਾਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਨੂੰ ਲੈ ਕੇ ਅੱਜ ਬੀਜੇਪੀ ਦੇ ਯੂਵਾ ਮੋਰਚੇ ਵੱਲੋਂ ਫਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਜਿੱਥੇ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਬਾਰੇ ਉਹਨਾਂ ਕਾਂਗਸਰੀ ਆਗੂਆਂ ਨੂੰ ਜਿੰਮੇਵਾਰ ਠਹਿਰਾਉਂਦਿਆਂ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਥੇ ਹੀ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਵੀ ਰੱਖੀ।

ਇਸ ਮੌਕੇ ਗੱਲਬਾਤ ਕਰਦਿਆ ਬੀਜੇਪੀ ਯੂਵਾ ਮੋਰਚੇ ਦੇ ਜਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਚਾਰ ਹਫਤਿਆਂ ਵਿਚ ਖਤਮ ਕਰਨ ਦੀ ਕਸਮ ਖਾ ਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਨੇ ਸੂਬੇ ਅੰਦਰ ਨਸ਼ਾ ਤਾਂ ਕੀ ਖਤਮ ਕਰਨਾ ਸੀ ਉਲਟਾ ਜਹਿਰੀਲੀ ਸ਼ਰਾਬ ਡਿਸਟਿਲਰੀਆਂ ਰਾਹੀਂ ਸਪਲਾਈ ਕਰ ਕੇ ਸੈਂਕੜ ਲੋਕਾਂ ਦੀ ਜਾਨ ਲੈ ਲਈ। ਉਹਨਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਾਰਵਾਏ ਜਾਣ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਫਰੀਦਕੋਟ ਤੋਂ ਕਾਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ।

PunjabKesari

ਇਸ ਮੌਕੇ ਗੱਲਬਾਤ ਕਰਦਿਆ ਬੀਜੇਪੀ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਵਿਜੇ ਛਾਬੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਅੰਦਰ ਡਿਸਰਿਟਲਰੀਆਂ ਰਾਹੀਂ ਮਾੜੀ ਸ਼ਰਾਬ ਲੋਕਾਂ ਨੂੰ ਪਿਲਾਈ ਜਾ ਰਹੀ ਹੈ। ਜਿਸ ਕਾਰਨ ਬੀਤੇ ਦਿਨੀਂ 100 ਮੌਤਾਂ ਹੋਈਆਂ ਹੋਈਆਂ। ਉਹਨਾਂ ਕਿਹਾ ਕਿ ਇਹਨਾਂ ਮੌਤਾਂ ਵਿਚ ਕਾਂਗਰਸੀ ਆਗੂਆਂ ਦਾ ਨਾਮ ਆ ਰਿਹਾ ਹੈ। ਇਸ ਲਈ ਉਹਨਾਂ ਵੱਲੋਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਨੂੰ ਲੈ ਕੇ ਅੱਜ ਫਰਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਘਰ ਦੇ ਬਾਹਰ ਰੋਸ਼ ਪ੍ਰਧਰਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਸਕੱਤਰ ਬਲਕਰਨ ਨੰਗਲ ਨੇ ਕਿਹਾ ਕਿ ਬੀਜੇਪੀ ਧਰਨੇ ਲਗਾ ਕੇ ਡਰਾਮੇ ਕਰ ਰਹੀ ਹੈ। ਉਹ ਪੰਜਾਬ ਦੇ ਹੋਰ ਮੁੱਦਿਆਂ 'ਤੇ ਗੱਲ ਨਾ ਕਰਕੇ ਬੀਜੇਪੀ MSP ਬੰਦ ਕਰ ਰਹੀ ਹੈ। ਪੰਜਾਬ ਦੇ ਜੀ.ਐਸ.ਟੀ. ਦੇ ਪੈਸੇ ਨਹੀਂ ਜਾਰੀ ਕਰ ਰਹੀ ਅਤੇ ਨਾ ਹੀ ਕਰੋਨਾ ਮਹਾਮਾਰੀ ਦਾ ਫ਼ੰਡ ਜਾਰੀ ਕਰ ਰਹੀ ਹੈ।

 


Harinder Kaur

Content Editor Harinder Kaur