ਖੇਤੀਬਾੜੀ ਮੰਤਰੀ ਤੋਤਾ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸੀਆਂ ਵਲੋਂ ਪ੍ਰਦਰਸ਼ਨ

10/05/2015 11:08:14 AM

ਫਰੀਦਕੋਟ (ਜਗਤਾਰ)-ਨਕਲੀ ਕੀਟਨਾਸ਼ਕ ਦਵਾਈਆਂ ਦੇ ਮਾਮਲੇ ''ਚ ਯੂਥ ਕਾਂਗਰਸ ਨੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਤੋਤਾ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਉਨ੍ਹਾਂ ਦੀ ਇਹ ਵੀ ਮੰਗ ਸੀ ਕਿ ਨਕਲੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ''ਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਪ੍ਰਦਰਸ਼ਰਨਕਾਰੀਆਂ ਦਾ ਕਹਿਣਾ ਸੀ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਕਿਸਾਨਾਂ ਦਾ ਕਰੀਬ 32 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਇਸ ਲਈ ਉਨ੍ਹਾਂ ਨੇ ਹਰ ਕਿਸਾਨ ਨੂੰ ਸਰਕਾਰ ਵਲੋਂ 4-4 ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ ਹੈ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Babita Marhas

This news is News Editor Babita Marhas