ਗੁੜਗਾਓਂ ਤੋਂ ਆਏ ਨੌਜਵਾਨ ''ਚ ਕੋਰੋਨਾ ਦੀ ਪੁਸ਼ਟੀ, 7 ਪਰਿਵਾਰਕ ਮੈਂਬਰ ਕੀਤੇ ਇਕਾਂਤਵਾਸ

6/1/2020 12:56:59 PM

ਈਸੜੂ (ਬੈਨੀਪਾਲ) : ਪੁਲਸ ਚੌਂਕੀ ਈਸੜੂ ਅਧੀਨ ਪੈਂਦੇ ਪਿੰਡ ਬੌਪੁਰ ਵਿਖੇ ਇਕ 23 ਸਾਲਾਂ ਦੇ ਨੌਜਵਾਨ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸਿੰਗਾਰਾ ਸਿੰਘ ਨੇ ਦੱਸਿਆ ਕਿ ਰਾਜਨ ਪੁੱਤਰ ਪਿਆਰੇ ਲਾਲ, ਗੁੜਗਾਓਂ ਵਿਖੇ ਕਿਸੇ ਫੈਕਟਰੀ 'ਚ ਕੰਮ ਕਰਦਾ ਹੈ ਅਤੇ ਬੀਤੇ ਦਿਨੀਂ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਬੌਪੁਰ ਪੁੱਜਾ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੇ ਕੋਰੋਨਾ ਸੈਂਪਲ ਲੈ ਕੇ ਉਸ ਨੂੰ ਇਕਾਂਤਵਾਸ 'ਚ ਭੇਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਫਿਲਹਾਲ ਨੌਜਵਾਨ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਡਾ. ਸਿੰਗਾਰਾ ਨੇ ਦੱਸਿਆ ਕਿ ਉਕਤ ਨੌਜਵਾਨ ਦੇ ਪਰਿਵਾਰ 'ਚੋਂ 7 ਮੈਂਬਰਾਂ ਨੂੰ ਵੀ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸੈਂਪਲ ਲੈ ਕੇ ਲੈਬ ਨੂੰ ਭੇਜ ਦਿੱਤੇ ਗਏ ਹਨ। ਪੁਲਸ ਚੌਂਕੀ ਈਸੜੂ ਦੇ ਇੰਚਾਰਜ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਬੌਪੁਰ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਨੂੰ ਵੀ ਪਿੰਡ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
 


Babita

Content Editor Babita