ਦੀਨਾਨਗਰ ਦੇ ਪਿੰਡ ਡੀਡਾ ਸੈਣੀ ਨੇੜਿਉਂ ਖੇਤਾਂ ’ਚ ਖ਼ੂਨ ਨਾਲ ਲੱਥਪੱਥ ਮਿਲੀ ਨੌਜਵਾਨ ਦੀ ਲਾਸ਼

Wednesday, Sep 06, 2023 - 06:27 PM (IST)

ਦੀਨਾਨਗਰ ਦੇ ਪਿੰਡ ਡੀਡਾ ਸੈਣੀ ਨੇੜਿਉਂ ਖੇਤਾਂ ’ਚ ਖ਼ੂਨ ਨਾਲ ਲੱਥਪੱਥ ਮਿਲੀ ਨੌਜਵਾਨ ਦੀ ਲਾਸ਼

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਡਾ ਸੈਣੀਆਂ ਦੇ ਪੁਰਾਣਾ ਰੋਡ ਦੇ ਨੇੜਿਉਂ ਖੇਤਾਂ ’ਚੋਂ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਹੋਈ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਜਦ ਅਚਾਨਕ ਖੇਤਾਂ ਵਿਚ ਪਈ ਲਾਸ਼ ਵੇਖੀ ਗਈ ਤਾਂ ਲੋਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। 

ਇਸ ਮੌਕੇ ਥਾਣਾ ਮੁਖੀ ਦੀਨਾਨਗਰ ਜਤਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਇਲਾਕੇ ਦੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਬਾਕੀ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ।


author

Gurminder Singh

Content Editor

Related News