ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਸ਼ਮਸ਼ਾਨਘਾਟ ’ਚ ਪਿਆ ਰੌਲਾ, ਪੁਲਸ ਨੇ ਚਿਖਾ ਤੋਂ ਚੁੱਕੀ ਲਾਸ਼

Sunday, Oct 09, 2022 - 05:36 PM (IST)

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਸ਼ਮਸ਼ਾਨਘਾਟ ’ਚ ਪਿਆ ਰੌਲਾ, ਪੁਲਸ ਨੇ ਚਿਖਾ ਤੋਂ ਚੁੱਕੀ ਲਾਸ਼

ਲੁਧਿਆਣਾ (ਰਾਜ) : ਲੋਹਾਰਾ ਤੋਂ ਬਰੋਟਾ ਰੋਡ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਵਲੋਂ ਸ਼ੱਕੀ ਹਾਲਾਤ ਖ਼ੁਦਕੁਸ਼ੀ ਕਰ ਲਈ ਗਈ। ਇਸ ਦੌਰਾਨ ਸੁਰਿੰਦਰ ਦੇ ਰਿਸ਼ਤੇਦਾਰ ਉਸ ਦੀ ਲਾਸ਼ ਨੂੰ ਚੁੱਕ ਕੇ ਸਸਕਾਰ ਲਈ ਸ਼ਮਸ਼ਾਨਘਾਟ ਲੈ ਗਏ ਸਨ। ਇਸ ਦੌਰਾਨ ਕਿਸੇ ਵਲੋਂ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ। ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਸਿੱਧੀ ਸ਼ਮਸ਼ਾਨਘਾਨ ਪੁੱਜ ਗਈ। ਜਿਥੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਅਤੇ ਪੋਸਟਮਾਟਰਮ ਤੋਂ ਬਾਅਦ ਸੁਰਿੰਦਰ ਸਿੰਘ ਦੀ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਕਿਸੇ ਦੀ ਲੜਾਈ ’ਚ ਸਮਝੌਤਾ ਕਰਵਾਉਣ ਗਏ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿੱਤੀ ਦਿਲ ਕੰਬਾਊ ਮੌਤ

ਮਿਲੀ ਜਾਣਕਾਰੀ ਮੁਤਾਬਕ ਸੁਰਿੰਦਰ ਲੇਬਰ ਦਾ ਕੰਮ ਕਰਦਾ ਸੀ। ਉਸਦੇ ਪਿਤਾ ਡਰਾਈਵਰ ਹਨ। ਸੁਰਿੰਦਰ ਆਪਣੇ ਚਾਚਾ ਦੇ ਨਾਲ ਰਹਿੰਦਾ ਸੀ, ਜੋ ਕਿ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਸਨ। ਵੀਰਵਾਰ ਦੀ ਰਾਤ ਨੂੰ ਉਸਨੇ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕਰ ਲਈ। ਪੁਲਸ ਦਾ ਕਹਿਣਾ ਹੈ ਕਿ ਮਾਮਲਾ ਥੋੜ੍ਹਾ ਸ਼ੱਕੀ ਜਾਪ ਰਿਹਾ ਹੈ, ਜਦਕਿ ਲਾਸ਼ ਦਾ ਪੋਸਟਮਾਟਰਮ ਹੋ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਤਰਨਤਾਰਨ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਵਿਆਹ ਤੋਂ ਚਾਰ ਦਿਨ ਪਹਿਲਾਂ ਭਰਾ ਨੇ ਕੀਤਾ ਭੈਣ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News