ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਖੰਭੇ ਨਾਲ ਲਟਕਦੀ ਲਾਸ਼ ਵੇਖ ਕੰਬ ਜਾਵੇਗੀ ਰੂਹ
Tuesday, Aug 18, 2020 - 12:01 PM (IST)
ਦਸੂਹਾ (ਝਾਵਰ) : ਪਿੰਡ ਬਸੋਆ 'ਚ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਮ੍ਰਿਤਕ ਦੀ ਖੰਭੇ ਨਾਲ ਲਟਕਦੀ ਲਾਸ਼ ਦੇ ਹਰ ਕਿਸੇ ਦੀ ਰੂਹ ਕੰਬ ਗਈ। ਜਾਣਕਾਰੀ ਮੁਤਾਬਕ ਪਿੰਡ ਬਸੋਆ ਵਿਖੇ ਪ੍ਰਾਈਵੇਟ ਠੇਕੇਦਾਰ ਅਧੀਨ ਕੰਮ ਕਰਦੇ 22 ਸਾਲ ਗੁਰਭੇਜ ਸਿੰਘ ਪੁੱਤਰ ਸਵ. ਮਹਿੰਦਰ ਸਿੰਘ ਵਾਸੀ ਪਿੰਡ ਪੁੱਲਪੁੱਖਤਾ ਜ਼ਿਮੀਦਾਰ ਦੀ ਮੋਟਰ ਦੀ ਸਪਲਾਈ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ। ਇਸੇ ਦੌਰਾਨ ਉਸ ਖੰਭੇ ਤੋਂ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸ ਦੀ ਲਾਸ਼ ਖੰਭੇ ਨਾਲ ਲਟਕ ਗਈ। ਦੱਸਿਆ ਜਾ ਰਿਹਾ ਹੈ ਗੁਰਭੇਜ ਸਿੰਘ ਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਵਿਧਵਾ ਮਾਂ ਰਾਜ ਕੋਰ ਦਾ ਇੱਕੋ-ਇੱਕ ਹੀ ਸਹਾਰਾ ਸੀ।
ਇਹ ਵੀ ਪੜ੍ਹੋਂ : ਤੇਲ ਘਪਲਾ ਮਾਮਲੇ 'ਚ ਕਾਂਗਰਸੀ ਮੰਤਰੀਆਂ 'ਤੇ ਭੜਕੇ ਡਿੰਪੀ ਢਿੱਲੋਂ, ਦਿੱਤਾ 10 ਦਿਨ ਦਾ ਅਲਟੀਮੇਟਮ
ਇਸ ਸਬੰਧੀ ਜਦੋਂ ਬਿਜਲੀ ਬੋਰਡ ਦੀ ਸਬ-ਡਵੀਜ਼ਨ ਦੇ ਐੱਸ.ਡੀ.ਓ. ਸੁਖਵੰਤ ਸਿੰਘ ਅਤੇ ਐੱਸ.ਡੀ.ਓ.ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੋਟਰਾਂ ਦੀ ਸਪਲਾਈ ਦਿਨ ਸਮੇ ਤਾਂ ਬੰਦ ਰਹਿੰਦੀ ਹੈ ਅਤੇ ਹਾਈਵੋਲਟੇਜ਼ ਬਿਜਲੀ ਦੀਆਂ ਤਾਰਾਂ ਦੇ ਅਰਥ ਹੋ ਜਾਣ ਕਾਰਨ ਵੀ ਕਰੰਟ ਆ ਸਕਦਾ ਹੈ ਪਰ ਫਿਰ ਵੀ ਇਸ ਸੰਬੰਧੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਬਿਜਲੀ ਮਜਦੂਰ ਸੰਘ ਦੇ ਸੂਬਾ ਪ੍ਰਧਾਨ ਕਾਮਰੇਡ ਵਿਜੈ ਕੁਮਾਰ ਸ਼ਰਮਾਂ, ਡਵੀਜਨਲ ਪ੍ਰਧਾਨ ਰਾਮ ਸਰਨ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਚੇਅਰਮੈਨ ਤੋ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਮਾਤਾ ਨੂੰ ਪੈਨਸ਼ਨ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮੌਕੇ 'ਤੇ ਪੁੱਜੇ ਥਾਣਾ ਮੁਖੀ ਦਸੂਹਾ ਗੁਰਦੇਵ ਸਿੰਘ, ਜਾਂਚ ਅਧਿਕਾਰੀ ਏ.ਐੱਸ.ਆਈ. ਸਰਬਜੀਤ ਸਿੰਘ ਨੇ ਘਟਨਾ ਸਥਾਨ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਜੋ ਵੀ ਅਪਣਾ ਬਿਆਨ ਦਿੱਤਾ ਜਾਵੇਗਾ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋਂ : ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੋਂ ਬਾਅਦ ਹੁਣ ਵਿਧਾਇਕ ਮਾਨਸ਼ਾਹੀਆ ਦੀ ਰਿਪੋਰਟ ਕੋਰੋਨਾ