ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

Monday, Nov 23, 2020 - 12:32 PM (IST)

ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਹਲਵਾਰਾ (ਮਨਦੀਪ,ਟੂਸੇ) : ਪਿੰਡ ਟੂਸਾ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ (22) ਪਿਛਲੇ ਦਿਨਾਂ ਤੋਂ ਲਾਪਤਾ ਸੀ। ਬੀਤੇ ਦਿਨ ਅਕਾਲਗੜ੍ਹ-ਰੱਤੋਵਾਲ ਲਿੰਕ ਸੜਕ ’ਤੇ ਸਥਿਤ ਕਿਸਾਨ ਬਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਦੇ ਖੇਤ ’ਚ ਦਰੱਖ਼ਤ ਨਾਲ ਲਟਕਦੀ ਹੋਈ ਭੇਤਭਰੀ ਹਾਲਤ ’ਚ ਉਸ ਦੀ ਲਾਸ਼ ਬਰਾਮਦ ਕੀਤੀ ਗਈ ਹੈ।

ਮੌਕੇ ’ਤੇ ਪੁਲਸ ਪਾਰਟੀ ਨਾਲ ਪੁੱਜੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਟੂਸਾ ਦੇ ਸਰਪੰਚ ਪਰਮਜੀਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰ ਕੇ ਲਾਸ਼ ਨੂੰ ਪਸੋਟ ਮਾਰਟਮ ਲਈ ਸੁਧਾਰ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਹੈ। ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਇਕ ਨਿੱਜੀ ਨਰਸਿੰਗ ਹੋਮ ਵਿਖੇ ਨੌਕਰੀ ਕਰਦਾ ਸੀ ਤੇ ਪਰੇਸ਼ਾਨੀ ਕਾਰਨ ਘਰੋਂ ਚਲਾ ਗਿਆ।

ਬੀਤੇ ਦਿਨ ਬਲਵਿੰਦਰ ਸਿੰਘ ਨੇ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਤੇ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕ ਨੌਜਵਾਨ ਦੇ ਪਿਤਾ ਕੁਲਦੀਪ ਸਿੰਘ ਬੀ. ਐੱਸ. ਐੱਫ਼. ’ਚ ਹਨ ਤੇ ਦਿੱਲੀ ਵਿਖੇ ਹਨ, ਜਦੋਂ ਕਿ ਵੱਡਾ ਭਰਾ ਵਰਿੰਦਰ ਸਿੰਘ ਫ਼ੌਜ ’ਚ ਹੈ। ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ, ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।


author

Babita

Content Editor

Related News