ਟੈਂਕੀ ਨਾਲ ਲਟਕਦੀ ਮਿਲੀ ਪਿੰਡ ਦੇ ਨੌਜਵਾਨ ਦੀ ਲਾਸ਼

Saturday, May 08, 2021 - 05:05 PM (IST)

ਟੈਂਕੀ ਨਾਲ ਲਟਕਦੀ ਮਿਲੀ ਪਿੰਡ ਦੇ ਨੌਜਵਾਨ ਦੀ ਲਾਸ਼

ਬਟਾਲਾ/ਘੁਮਾਣ (ਬੇਰੀ, ਸਰਬਜੀਤ) : ਕਸਬਾ ਘੁਮਾਣ ਦੇ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਘੁਮਾਣ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭੱਟੀ ਕੰਮੋਕੇਨੰਗਲ ਬਚਪਨ ਤੋਂ ਹੀ ਆਪਣੇ ਨਾਨੇ ਬਲਬੀਰ ਸਿੰਘ ਦੇ ਕੋਲ ਪਿੰਡ ਭਗਤੂਪੁਰ ’ਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਆਪਣੇ ਮਾਮੇ ਤਰਸੇਮ ਸਿੰਘ ਨਾਲ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ ਅਤੇ ਪਿਛਲੇ 2 ਦਿਨਾਂ ਤੋਂ ਉਹ ਘਰ ਨਹੀਂ ਸੀ ਆਇਆ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰ ਟੈਂਕੀ ਨਾਲ ਲਟਕ ਰਹੀ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕਰ ਕੇ ਉਸਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
 


author

Babita

Content Editor

Related News